ਚੰਡੀਗੜ੍ਹ, 13 ਫਰਵਰੀ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੋ ਦਿਨਾਂ ਅਮਰੀਕਾ ਦੌਰੇ ‘ਤੇ ਹਨ। ਇਸ ਦੌਰਾਨ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਐਲਨ ਮਸਕ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ, ਮੰਤਰੀ ਨਰਿੰਦਰ ਮੋਦੀ ਫਰਾਂਸ ਗਏ ਸਨ। ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਏਆਈ ਐਕਸ਼ਨ ਮੀਟ ਦੀ ਸਹਿ-ਪ੍ਰਧਾਨਗੀ ਕੀਤੀ। ਇਸ ਫੇਰੀ ਦੌਰਾਨ ਕਈ ਸਮਝੌਤੇ ਹੋਏ।
ਵਾਸ਼ਿੰਗਟਨ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਵੀ ਟਵੀਟ ਕੀਤਾ ਕਿ ਉਹ ਕੁਝ ਸਮਾਂ ਪਹਿਲਾਂ ਵਾਸ਼ਿੰਗਟਨ ਡੀਸੀ ਪਹੁੰਚੇ ਹਨ। ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਅਤੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ। ਸਾਡੇ ਦੇਸ਼ ਸਾਡੇ ਲੋਕਾਂ ਦੇ ਭਲੇ ਅਤੇ ਸਾਡੇ ਗ੍ਰਹਿ ਦੇ ਬਿਹਤਰ ਭਵਿੱਖ ਲਈ ਇਕੱਠੇ ਕੰਮ ਕਰਨਾ ਜਾਰੀ ਰੱਖਣਗੇ।
ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਪਹਿਲਾਂ ਬਲੇਅਰ ਹਾਊਸ ਵਿਖੇ ਅਮਰੀਕੀ ਝੰਡੇ ਨੂੰ ਭਾਰਤੀ ਝੰਡੇ ਨਾਲ ਬਦਲ ਦਿੱਤਾ ਗਿਆ। ਅੱਜ ਸਵੇਰੇ ਵਾਸ਼ਿੰਗਟਨ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ 12-13 ਫਰਵਰੀ ਨੂੰ ਆਪਣੀ ਅਮਰੀਕਾ ਫੇਰੀ ਦੌਰਾਨ ਬਲੇਅਰ ਹਾਊਸ ‘ਚ ਰਹਿਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ(PM Modi) ਆਪਣੀ ਅਮਰੀਕੀ ਫੇਰੀ ਦੌਰਾਨ ਐਲਨ ਮਸਕ ਨਾਲ ਮੁਲਾਕਾਤ ਕਰਨਗੇ ਅਤੇ ਇਸ ਦੌਰਾਨ ਦੱਖਣੀ ਏਸ਼ੀਆਈ ਬਾਜ਼ਾਰ ‘ਚ ਸਟਾਰਲਿੰਕ ਦੇ ਦਾਖਲੇ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਦਰਅਸਲ, ਸਟਾਰਲਿੰਕ ਭਾਰਤ ‘ਚ ਦਾਖਲ ਹੋਣਾ ਚਾਹੁੰਦਾ ਹੈ। ਭਾਰਤ ਸਰਕਾਰ ਨੇ ਮਸਕ ਦੇ ਇਸ ਵਿਚਾਰ ਦਾ ਸਮਰਥਨ ਕੀਤਾ ਹੈ ਕਿ ਸਪੈਕਟ੍ਰਮ ਨਿਲਾਮੀ ਦੀ ਬਜਾਏ ਅਲਾਟ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ, ਸਟਾਰਲਿੰਕ ਦੀ ਲਾਇਸੈਂਸ ਅਰਜ਼ੀ ਦੀ ਅਜੇ ਵੀ ਸਮੀਖਿਆ ਕੀਤੀ ਜਾ ਰਹੀ ਹੈ।
ਵਾਸ਼ਿੰਗਟਨ ਡੀ.ਸੀ. ਪਹੁੰਚਣ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰੀ ਖੁਫੀਆ ਨਿਰਦੇਸ਼ਕ ਤੁਲਸੀ ਗੈਬਾਰਡ ਨਾਲ ਮੁਲਾਕਾਤ ਕੀਤੀ। ਤੁਲਸੀ ਗੈਬਾਰਡ ਨੂੰ ਮਿਲਣ ਬਾਰੇ ਟਵੀਟ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਵਾਸ਼ਿੰਗਟਨ ਡੀਸੀ ‘ਚ ਯੂਐਸਏ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ, ਤੁਲਸੀ ਗੈਬਾਰਡ ਨਾਲੋਂ ਮੁਲਾਕਾਤ ਕੀਤੀ। ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ। ਇਸ ਦੌਰਾਨ, ਭਾਰਤ-ਅਮਰੀਕਾ ਦੋਸਤੀ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਗਈ, ਜਿਨ੍ਹਾਂ ਦੀ ਉਹ ਹਮੇਸ਼ਾ ਇੱਕ ਮਜ਼ਬੂਤ ਸਮਰਥਕ ਰਹੀ ਹੈ।
ਇਸ ਦੌਰਾਨ, ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਬਾਰੇ ਇੱਕ ਪੋਸਟ ਪਾਈ। ਮੰਤਰਾਲੇ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਨੂੰ ਦੋਵਾਂ ਦੇਸ਼ਾਂ ਵਿਚਕਾਰ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ‘ਚ ਇੱਕ ਨਵਾਂ ਅਧਿਆਇ ਦੱਸਿਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇੱਕ ਅਧਿਕਾਰਤ ਕਾਰਜਕਾਰੀ ਦੌਰੇ ‘ਤੇ ਵਾਸ਼ਿੰਗਟਨ ਡੀਸੀ ਪਹੁੰਚੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਅਮਰੀਕੀ ਕੈਬਨਿਟ ਦੇ ਮੈਂਬਰਾਂ ਅਤੇ ਉਦਯੋਗ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ।
Read More: Elon Musk: ਐਲਨ ਮਸਕ ਨੇ OpenAI ਨੂੰ ਖਰੀਦਣ ਦੀ ਕੀਤੀ ਪੇਸ਼ਕਸ਼, ਆਲਟਮੈਨ ਨੇ ਦਿੱਤਾ ਇਹ ਜਵਾਬ