ਚੰਡੀਗੜ੍ਹ, 01 ਫਰਵਰੀ 2023: ਬਜਟ 2023 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਸ਼ਾਮਲ ਹੋਣ ਲਈ ਸ਼ਾਮ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ ਹਨ । ਪ੍ਰਧਾਨ ਮੰਤਰੀ ਇੱਥੇ ਮੇਘਾਲਿਆ ਅਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ( Meghalaya-Nagaland elections) ਸਬੰਧੀ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ। ਬੈਠਕ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਹਨ।
ਜਿਕਰਯੋਗ ਹੈ ਕਿ 18 ਜਨਵਰੀ ਨੂੰ ਚੋਣ ਕਮਿਸ਼ਨ ਨੇ ਤਿੰਨ ਸੂਬਿਆਂ ਮੇਘਾਲਿਆ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਸੀ | ਤ੍ਰਿਪੁਰਾ ਵਿੱਚ 16 ਫਰਵਰੀ ਨੂੰ, ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 2 ਮਾਰਚ ਨੂੰ ਹੋਵੇਗੀ।