ਮਾਰੀਸ਼ਸ

PM Modi Bihar Visit: PM ਮੋਦੀ ਬਿਹਾਰ ਦਾ ਕਰਨਗੇ ਦੌਰਾ, ਕਈ ਪ੍ਰੋਜੈਕਟਾਂ ਦਾ ਹੋਵੇਗਾ ਉਦਘਾਟਨ

10 ਸਤੰਬਰ 2025: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (NARINDER MODI) 15 ਸਤੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਬਿਹਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਦਿਲੀਪ ਜੈਸਵਾਲ ਨੇ ਮੰਗਲਵਾਰ ਨੂੰ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 15 ਸਤੰਬਰ ਨੂੰ ਇੱਕ ਦਿਨ ਦੇ ਦੌਰੇ ‘ਤੇ ਬਿਹਾਰ ਆਉਣਗੇ। ਉਨ੍ਹਾਂ ਕਿਹਾ ਕਿ ਆਪਣੀ ਫੇਰੀ ਦੌਰਾਨ ਮੋਦੀ ਪੂਰਨੀਆ ਵਿੱਚ ਹਵਾਈ ਅੱਡੇ ਦੇ ਉਦਘਾਟਨ ਸਮੇਤ ਬਿਹਾਰ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਦਿਲੀਪ ਜੈਸਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੀ ਫੇਰੀ ਦੌਰਾਨ ਪੂਰਨੀਆ ਵਿੱਚ ਇੱਕ ਵਿਸ਼ਾਲ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕ੍ਰਮਵਾਰ 18 ਅਤੇ 27 ਸਤੰਬਰ ਨੂੰ ਬਿਹਾਰ ਦਾ ਦੌਰਾ ਵੀ ਕਰਨਗੇ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਬਿਹਾਰ ਨੂੰ ਪੰਜ ਖੇਤਰਾਂ ਵਿੱਚ ਵੰਡਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਾਰੇ ਪੰਜ ਖੇਤਰਾਂ ਵਿੱਚ ਪਾਰਟੀ ਵਰਕਰਾਂ ਨਾਲ ਵੀ ਗੱਲਬਾਤ ਕਰਨਗੇ ਤਾਂ ਜੋ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਸਾਲ ਅਕਤੂਬਰ-ਨਵੰਬਰ ਵਿੱਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਚੋਟੀ ਦੇ ਭਾਜਪਾ ਨੇਤਾ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਬਿਹਾਰ ਦਾ ਦੌਰਾ ਕਰ ਰਹੇ ਹਨ।

Read More: ਕੀ PM ਮੋਦੀ ਦਾ ਬ੍ਰਿਟੇਨ ਦੌਰਾ ਭਾਰਤ ਤੇ ਬ੍ਰਿਟੇਨ ਵਿਚਕਾਰ ਵਪਾਰ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ?

Scroll to Top