ਚੰਡੀਗੜ੍ਹ , 06 ਜੁਲਾਈ 2024: ਬਰਤਾਨੀਆ (British) ਦੀਆਂ ਆਮ ਚੋਣਾਂ ‘ਚ ਲੇਬਰ ਪਾਰਟੀ (Labour Party) ਨੇ 14 ਸਾਲ ਬਾਅਦ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੇਬਰ ਪਾਰਟੀ ਦੇ ਕੀਰ ਸਟਾਰਮਰ (Keir Starmer) ਨੂੰ ਬਰਤਾਨੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਅਤੇ ਲੇਬਰ ਪਾਰਟੀ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਦੋਵਾਂ ਦੇਸ਼ਾਂ ਦੇ ਆਗੂਆਂ ਨੇ ਇਤਿਹਾਸਕ ਭਾਰਤ-ਯੂਕੇ ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਬਾਰੇ ਚਰਚਾ ਕੀਤੀ ਹੈ ।
ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤਾ (FTA) ਨੂੰ ਛੇਤੀ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਬ੍ਰਿਟਿਸ਼ ਹਮਰੁਤਬਾ ਨਾਲ ਕੰਮ ਕਰਨ ਲਈ ਸਹਿਮਤ ਹੋਏ ਹਨ । ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਛੇਤੀ ਹੀ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਜਿਕਰਯੋਗ ਹੈ ਕਿ ਇਨ੍ਹਾਂ ਚੋਣਾਂ ‘ਚ 650 ਸੀਟਾਂ ਵਾਲੇ ਹਾਊਸ ਆਫ ਕਾਮਨਜ਼ ‘ਚ 650 ‘ਚੋਂ 412 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਹੈ । ਦੂਜੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ ਨੂੰ ਸਿਰਫ਼ 118 ਸੀਟਾਂ ਮਿਲੀਆਂ ਹਨ।