ਚੰਡੀਗੜ੍ਹ, 08 ਜਨਵਰੀ 2024: ਬੰਗਲਾਦੇਸ਼ (Bangladesh) ਵਿੱਚ ਵਿਰੋਧੀ ਪਾਰਟੀਆਂ ਦੇ ਬਾਈਕਾਟ ਦਰਮਿਆਨ 7 ਜਨਵਰੀ ਨੂੰ ਆਮ ਚੋਣਾਂ ਹੋਈਆਂ। ਇਸ ਦੌਰਾਨ ਬੰਗਲਾਦੇਸ਼ ਦੇ ਕਈ ਇਲਾਕਿਆਂ ‘ਚ ਛਟਪਟੀਆਂ ਘਟਨਾਵਾਂ ਵਾਪਰੀਆਂ। ਬੰਗਲਾਦੇਸ਼ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੌਜੂਦਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।
300 ‘ਚੋਂ 299 ਸੀਟਾਂ ‘ਤੇ ਵੋਟਿੰਗ ਹੋਈ, ਜਦਕਿ ਇਕ ਸੀਟ ‘ਤੇ ਉਮੀਦਵਾਰ ਦੀ ਮੌਤ ਤੋਂ ਬਾਅਦ ਚੋਣ ਮੁਲਤਵੀ ਕਰ ਦਿੱਤੀ ਗਈ। ਅਵਾਮੀ ਲੀਗ ਨੇ 299 ਸੀਟਾਂ ‘ਚੋਂ 223 ਸੀਟਾਂ ‘ਤੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਪੀਐਮ ਮੋਦੀ ਨੇ ਸ਼ੇਖ ਹਸੀਨਾ ਨੂੰ ਫੋਨ ਕਰਕੇ ਵਧਾਈ ਦਿੱਤੀ।
ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਫੋਨ ‘ਤੇ ਗੱਲ ਕੀਤੀ। ਬੰਗਲਾਦੇਸ਼ ਵਿੱਚ ਹੋਈਆਂ ਆਮ ਚੋਣਾਂ ਵਿੱਚ ਲਗਾਤਾਰ ਚੌਥੀ ਵਾਰ ਇਤਿਹਾਸਕ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੈਂ ਸਫਲ ਚੋਣਾਂ ਲਈ ਬੰਗਲਾਦੇਸ਼ ਦੇ ਲੋਕਾਂ ਨੂੰ ਵੀ ਵਧਾਈ ਦਿੰਦਾ ਹਾਂ। ਅਸੀਂ ਬੰਗਲਾਦੇਸ਼ (Bangladesh) ਨਾਲ ਆਪਣੀ ਸਥਾਈ ਅਤੇ ਲੋਕ-ਕੇਂਦ੍ਰਿਤ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ।