ਚੰਡੀਗੜ੍ਹ 16 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ SCO ਸਿਖਰ ਸੰਮੇਲਨ ਤੋਂ ਇਲਾਵਾ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਈ। ਪੁਤਿਨ ਨੇ PM ਮੋਦੀ ਨੂੰ ਰੂਸ ਆਉਣ ਦਾ ਸੱਦਾ ਵੀ ਦਿੱਤਾ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਮੁਲਾਕਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਵੀ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ, ਖਾਸ ਕਰਕੇ ਵਿਕਾਸਸ਼ੀਲ ਦੇਸ਼ਾਂ ਲਈ ਖੁਰਾਕ ਸੁਰੱਖਿਆ, ਈਂਧਨ ਸੁਰੱਖਿਆ, ਖਾਦਾਂ ਦੀਆਂ ਸਮੱਸਿਆਵਾਂ ਹਨ, ਸਾਨੂੰ ਰਸਤੇ ਲੱਭਣੇ ਪੈਣਗੇ। ਤੁਹਾਨੂੰ ਵੀ ਪਹਿਲ ਕਰਨੀ ਪਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਤੁਹਾਡਾ ਅਤੇ ਯੂਕਰੇਨ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਸੰਕਟ ਦੀ ਸ਼ੁਰੂਆਤ ਵਿੱਚ, ਜਦੋਂ ਸਾਡੇ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਸਨ। ਤੁਹਾਡੀ ਮਦਦ ਅਤੇ ਯੂਕਰੇਨ ਦੀ ਮਦਦ ਨਾਲ ਅਸੀਂ ਆਪਣੇ ਵਿਦਿਆਰਥੀਆਂ ਨੂੰ ਕੱਢਣ ਵਿਚ ਸਫਲ ਹੋਏ । ਉਨ੍ਹਾਂ ਕਿਹਾ ਕਿ ਅੱਜ ਦਾ ਦੌਰ ਜੰਗ ਦਾ ਨਹੀਂ ਹੈ। ਅਸੀਂ ਤੁਹਾਡੇ ਨਾਲ ਕਈ ਵਾਰ ਫ਼ੋਨ ‘ਤੇ ਵੀ ਗੱਲ ਕੀਤੀ ਹੈ ਕਿ ਲੋਕਤੰਤਰ, ਕੂਟਨੀਤੀ ਅਤੇ ਸੰਵਾਦ ਦੁਨੀਆ ਨੂੰ ਕਿਵੇਂ ਛੂਹਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਪਿਛਲੇ ਕਈ ਦਹਾਕਿਆਂ ਤੋਂ ਹਰ ਪਲ ਇੱਕ ਦੂਜੇ ਦੇ ਨਾਲ ਹਾਂ। ਦੋਵੇਂ ਦੇਸ਼ ਇਸ ਖੇਤਰ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੇ ਹਨ। ਅੱਜ SCO ਸਿਖਰ ਸੰਮੇਲਨ ਵਿੱਚ ਤੁਸੀਂ ਭਾਰਤ ਲਈ ਜੋ ਭਾਵਨਾਵਾਂ ਪ੍ਰਗਟਾਈਆਂ ਹਨ, ਉਸ ਲਈ ਮੈਂ ਤੁਹਾਡਾ ਧੰਨਵਾਦੀ ਹਾਂ।