ਚੰਡੀਗੜ੍ਹ, 30 ਮਈ 2024: ਜੰਮੂ-ਪੁੰਛ ਨੈਸ਼ਨਲ ਹਾਈਵੇ (144ਏ) ‘ਤੇ ਅਖਨੂਰ (Akhnoor) ਇਲਾਕੇ ‘ਚ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਹੁਣ ਤੱਕ 22 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅਖਨੂਰ ‘ਚ ਬੱਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ । ਮੇਰੀ ਉਨ੍ਹਾਂ ਨਾਲ ਹਮਦਰਦੀ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਉਹ ਜ਼ਖਮੀ ਛੇਤੀ ਠੀਕ ਹੋ ਜਾਣ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਜ਼ਖਮੀਆਂ ਦੇ ਇਲਾਜ ਲਈ ਪੰਜਾਹ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ।