July 7, 2024 3:40 am
ਖਾਰਕਿਵ

ਯੂਕਰੇਨ ਦੇ ਖਾਰਕਿਵ ‘ਚ ਭਾਰਤੀ ਵਿਦਿਆਰਥੀ ਦੀ ਮੌਤ ‘ਤੇ PM ਮੋਦੀ ਨੇ ਜਤਾਇਆ ਦੁੱਖ

ਚੰਡੀਗੜ੍ਹ 01 ਮਾਰਚ 2022: ਰੂਸ ਤੇ ਯੂਕਰੇਨ ਵਿਚਕਾਰ ਜੰਗ ਦੇ ਕਾਰਨ ਅੱਜ ਯੂਕਰੇਨ ਦੇ ਖਾਰਕਿਵ ‘ਚ ਭਾਰਤੀ ਵਿਦਿਆਰਥੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ | ਭਾਰਤੀ ਵਿਦਿਆਰਥੀ ਦੀ ਮੌਤ ਕਾਰਨ ਦੇਸ਼ ‘ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਕਰੇਨ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੇ ਪਿਤਾ ਨਾਲ ਗੱਲ ਕੀਤੀ। ਰੂਸ ਨੇ ਯੂਕਰੇਨ ਦੇ ਵੱਡੇ ਸ਼ਹਿਰਾਂ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਵੱਲ ਵੱਧ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਅੱਜ ਸ਼ਾਮ 6 ਵਜੇ ਯੂਕਰੇਨ ਮੁੱਦੇ ‘ਤੇ ਉੱਚ ਪੱਧਰੀ ਬੈਠਕ ਬੁਲਾਈ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੇ ਪਿਤਾ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਗਿਆਨਗੌਦਰ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਨਾਲ ਸਬੰਧਤ ਸੀ। ਵਿਦੇਸ਼ ਮੰਤਰਾਲੇ ਨੇ ਇੱਕ ਟਵੀਟ ਰਾਹੀਂ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕੀਤੀ ਸੀ। ਮੰਤਰਾਲੇ ਨੇ ਟਵੀਟ ਕੀਤਾ, ‘ਬਹੁਤ ਹੀ ਦੁੱਖ ਦੇ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕਿਵ ‘ਚ ਗੋਲੀਬਾਰੀ ‘ਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ।’ ਮੰਤਰਾਲੇ ਨੇ ਕਿਹਾ ਕਿ ਉਹ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ‘ਚ ਹੈ। ਇਸ ‘ਚ ਕਿਹਾ ਗਿਆ, ‘ਅਸੀਂ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।’