floods in Nepal

ਨੇਪਾਲ ‘ਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ PM ਮੋਦੀ ਨੇ ਜਤਾਇਆ ਦੁੱਖ, ਹਰ ਸੰਭਵ ਮੱਦਦ ਦਿੱਤਾ ਭਰੋਸਾ

ਨੇਪਾਲ, 26 ਅਗਸਤ 2026: floods in Nepal: ਨੇਪਾਲ ‘ਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨਾਲ ਫ਼ੋਨ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਕਾਰਨ ਹੋਈਆਂ ਮੌਤਾਂ ਲਈ ਸੰਵੇਦਨਾ ਪ੍ਰਗਟ ਕੀਤੀ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਮੀਡੀਆ ਖ਼ਬਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਨੂੰ ਹਰ ਸੰਭਵ ਮਨੁੱਖੀ ਅਤੇ ਰਾਹਤ ਸਹਾਇਤਾ ਦਾ ਭਰੋਸਾ ਦਿੱਤਾ। ਨੇਪਾਲ ਦੇ ਕਈ ਖੇਤਰਾਂ ‘ਚ ਹੜ੍ਹ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਭਾਰਤ ਨੇ ਸੰਕਟ ਦੀ ਇਸ ਘੜੀ ‘ਚ ਨੇਪਾਲ ਦੇ ਨਾਲ ਖੜ੍ਹੇ ਹੋਣ ਅਤੇ ਲੋੜ ਅਨੁਸਾਰ ਰਾਹਤ ਅਤੇ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਸਹਾਇਤਾ ਦੀ ਇਹ ਪੇਸ਼ਕਸ਼ ਭਾਰਤ ਅਤੇ ਨੇਪਾਲ ਵਿਚਕਾਰ ਨੇੜਲੇ ਸਬੰਧਾਂ ਨੂੰ ਵੀ ਦਰਸਾਉਂਦੀ ਹੈ।

400 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ

ਨੇਪਾਲ ਦੇ ਰਸੁਵਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਭਿਆਨਕ ਦ੍ਰਿਸ਼ ਦੇਖਣ ਨੂੰ ਮਿਲਿਆ। ਜ਼ਿਲ੍ਹੇ ‘ਚੋਂ ਵਗਦੀ ਭੋਟੇਕੋਸ਼ੀ ਨਦੀ ‘ਚ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ ਨਦੀ ‘ਚ ਪਾਣੀ ਭਰ ਗਿਆ ਅਤੇ ਇਸਦੇ ਕੰਢਿਆਂ ਦੇ ਨਾਲ ਰਿਹਾਇਸ਼ੀ ਖੇਤਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ।

ਸ਼ੁਰੂਆਤੀ ਜਾਣਕਾਰੀ ਮੁਤਾਬਕ, ਹੜ੍ਹਾਂ ‘ਚ ਚਾਰ ਜਣਿਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ ਦਰਜਨਾਂ ਹੋਰ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹੁਣ ਤੱਕ ਘੱਟੋ-ਘੱਟ 400 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ, ਜਿਨ੍ਹਾਂ ‘ਚ 100 ਤੋਂ ਵੱਧ ਭਾਰਤੀ ਅਤੇ ਕਈ ਵਿਦੇਸ਼ੀ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਅੰਕੜਾ ਹਜ਼ਾਰਾਂ ਤੱਕ ਪਹੁੰਚ ਸਕਦਾ ਹੈ।

Read More: Tibet glacier: ਤਿੱਬਤ ਗਲੇਸ਼ੀਅਰ ਫਟਣ ਨਾਲ ਨੇਪਾਲ ‘ਚ ਭਾਰੀ ਤਬਾਹੀ, ਕਈ ਲੋਕ ਲਾਪਤਾ

ਵਿਦੇਸ਼

Scroll to Top