18 ਜੂਨ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਜੀ7 ਸੰਮੇਲਨ ਵਿੱਚ ਹਿੱਸਾ ਲੈਣ ਲਈ ਕੈਨੇਡਾ ਦੇ ਕਨਾਨਾਸਕਿਸ ਪਹੁੰਚੇ ਹਨ। ਇਸ ਸੰਮੇਲਨ ਵਿੱਚ ਉਨ੍ਹਾਂ ਨੇ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਸਮੇਤ ਕਈ ਦੇਸ਼ਾਂ ਦੇ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੇਲੋਨੀ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਤੀਕਿਰਿਆ ਦਿੱਤੀ ਹੈ।
ਮੇਲੋਨੀ ਨੇ ਸੋਸ਼ਲ ਮੀਡੀਆ (social media) ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੀ ਮੁਲਾਕਾਤ ਦੀ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, “ਇਟਲੀ ਅਤੇ ਭਾਰਤ ਵਿਚਕਾਰ ਇੱਕ ਮਜ਼ਬੂਤ ਦੋਸਤੀ ਹੈ।” ਇਸ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਤੁਹਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ। ਭਾਰਤ ਅਤੇ ਇਟਲੀ ਵਿਚਕਾਰ ਦੋਸਤੀ ਹੋਰ ਮਜ਼ਬੂਤ ਹੋਵੇਗੀ ਅਤੇ ਇਹ ਸਾਡੇ ਲੋਕਾਂ ਦੇ ਹਿੱਤ ਵਿੱਚ ਹੋਵੇਗੀ।”
Read More: PM Modi Croatia Visit: PM ਮੋਦੀ ਕੈਨੇਡਾ ਤੋਂ ਕਰੋਸ਼ੀਆ ਲਈ ਹੋਏ ਰਵਾਨਾ, ਦੌਰੇ ਦਾ ਆਖਰੀ ਪੜਾਅ