PM Modi

PM ਮੋਦੀ ਨੇ ਪਾਕਿਸਤਾਨ ਨੂੰ ਦਿੱਤਾ ਸਖ਼ਤ ਸੰਦੇਸ਼, ਜਾਣੋ

23 ਅਪ੍ਰੈਲ 2025: ਜੰਮੂ-ਕਸ਼ਮੀਰ (JAMMU AND KASHMIR) ਦੇ ਪਹਿਲਗਾਮ ਵਿੱਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਨੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਬੁੱਧਵਾਰ ਨੂੰ ਸਾਊਦੀ ਅਰਬ ਤੋਂ ਵਾਪਸ ਆਉਂਦੇ ਸਮੇਂ, ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਪਾਕਿਸਤਾਨ (pakistan) ਦੇ ਹਵਾਈ ਖੇਤਰ ਤੋਂ ਨਹੀਂ ਲੰਘਿਆ ਸਗੋਂ ਇੱਕ ਵਿਕਲਪਿਕ ਰਸਤਾ ਚੁਣਿਆ। ਇਹ ਕਦਮ ਉਦੋਂ ਚੁੱਕਿਆ ਗਿਆ ਜਦੋਂ ਮੰਗਲਵਾਰ ਸਵੇਰੇ ਜੇਦਾਹ ਜਾਂਦੇ ਸਮੇਂ ਪ੍ਰਧਾਨ ਮੰਤਰੀ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚੋਂ ਲੰਘਿਆ।

ਪ੍ਰਧਾਨ ਮੰਤਰੀ ਮੋਦੀ ਦੇ ਇਸ ਕਦਮ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਮਹੱਤਵਪੂਰਨ ਸੰਕੇਤ ਮੰਨਿਆ ਜਾ ਰਿਹਾ ਹੈ। ਇਸ ਰਾਹੀਂ ਉਸਨੇ ਪਾਕਿਸਤਾਨ ਨੂੰ ਸਪੱਸ਼ਟ ਤੌਰ ‘ਤੇ ਦੱਸ ਦਿੱਤਾ ਹੈ ਕਿ ਉਹ ਅੱਤਵਾਦੀਆਂ ਦਾ ਸਮਰਥਨ ਕਰਕੇ ਅਤੇ ਭਾਰਤ ਵਿੱਚ ਅਸ਼ਾਂਤੀ ਫੈਲਾ ਕੇ ਭਾਰਤ ਨਾਲ ਆਮ ਸਬੰਧ ਸਥਾਪਤ ਨਹੀਂ ਕਰ ਸਕਦਾ।

Read More:  ਪ੍ਰਧਾਨ ਮੰਤਰੀ ਮੋਦੀ ਨੇ ਵਣਤਾਰਾ ਵਾਈਲਡਲਾਈਫ ਦਾ ਕੀਤਾ ਉਦਘਾਟਨ

Scroll to Top