ਚੰਡੀਗੜ੍ਹ, 27 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ | ਗੱਲਬਾਤ ਦੌਰਾਨ ਪੀਐਮ ਮੋਦੀ ਨੇ ਰੂਸ-ਯੂਕਰੇਨ ਸੰਘਰਸ਼ ਦੇ ਸਬੰਧ ‘ਚ ਆਪਣੇ ਵਿਚਾਰ ਪ੍ਰਗਟ ਕੀਤੇ ਹਨ | ਇਸ ਦੌਰਾਨ ਪੀਐਮ ਨੇ ਪੁਤਿਨ ਨੂੰ ਆਪਣੇ ਯੂਕਰੇਨ ਦੌਰੇ ਬਾਰੇ ਵੀ ਜਾਣਕਾਰੀ ਦਿੱਤੀ ਹੈ ।
ਪ੍ਰਧਾਨ ਮੰਤਰੀ ਮੋਦੀ (PM Modi) ਨੇ ਟਵੀਟ ਕਰਦਿਆਂ ਦੱਸਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਭਾਰਤ-ਰੂਸ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਉਪਾਵਾਂ ‘ਤੇ ਚਰਚਾ ਕੀਤੀ ਹੈ । ਰੂਸ-ਯੂਕਰੇਨ ਟਕਰਾਅ ਅਤੇ ਉਸ ਦੀ ਹਾਲੀਆ ਯੂਕਰੇਨ ਫੇਰੀ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੰਘਰਸ਼ ਦੇ ਛੇਤੀ, ਸਥਾਈ ਅਤੇ ਸ਼ਾਂਤੀਪੂਰਨ ਹੱਲ ਦਾ ਸਮਰਥਨ ਕਰਨ ਲਈ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ ।