July 1, 2024 1:27 am
ਮੋਦੀ

ਯੂਕਰੇਨ ‘ਚ ਫਸੇ ਭਾਰਤੀਆਂ ਦੀ ਵਾਪਸੀ ਲਈ PM ਮੋਦੀ ਨੇ ਕੀਤੀ ਉੱਚ ਪੱਧਰੀ ਬੈਠਕ

ਚੰਡੀਗੜ੍ਹ 01 ਮਾਰਚ 2022: ਰੂਸ ਦੇ ਯੂਕਰੇਨ ‘ਤੇ ਹਮਲੇ ਤੋਂ ਬਾਅਦ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਕਵਾਇਦ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ‘ਚ ਇੱਕ ਵਾਰ ਫਿਰ ਉੱਚ ਪੱਧਰੀ ਬੈਠਕ ਕਰ ਰਹੇ ਹਨ। ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਪੀਐਮ ਮੋਦੀ ਦੀ ਇਹ ਪੰਜਵੀਂ ਉੱਚ ਪੱਧਰੀ ਬੈਠਕ ਹੈ। ਇਸ ਦੌਰਾਨ ਕਈ ਕੇਂਦਰੀ ਮੰਤਰੀ ਵੀ ਬੈਠਕ ‘ਚ ਮੌਜੂਦ ਹਨ। ਪੀਐਮ ਮੋਦੀ ਨੇ ਬੀਤੇ ਦਿਨ ਇੱਕ ਉੱਚ-ਪੱਧਰੀ ਬੈਠਕ ਵੀ ਕੀਤੀ ਸੀ , ਜਿਸ ‘ਚ ਉਨ੍ਹਾਂ ਨੇ ਜ਼ੋਰ ਦਿੱਤਾ ਕਿ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਲਦੀ ਵਾਪਸੀ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਇਸ ਦੌਰਾਨ ਸੋਮਵਾਰ ਨੂੰ ਕਿਹਾ ਗਿਆ ਕਿ ਭਾਵੇਂ ਯੂਕਰੇਨ ‘ਚ ਜ਼ਮੀਨੀ ਸਥਿਤੀ ਬਹੁਤ ਔਖੀ ਅਤੇ ਗੁੰਝਲਦਾਰ ਹੈ, ਪਰ ਇਹ ਯੁੱਧ ਪ੍ਰਭਾਵਿਤ ਦੇਸ਼ ਦੇ ਹਰ ਨਾਗਰਿਕ ਨੂੰ ਵਾਪਸ ਲਿਆਏਗਾ, ਇਸ ਲਈ ਉੱਥੇ ਫਸੇ ਭਾਰਤੀ ਨੂੰ ਘਬਰਾਉਣ ਦੀ ਲੋੜ ਨਹੀਂ, ਵਿਦੇਸ਼ ਮੰਤਰਾਲੇ ਦੀ ਟੀਮ ਨਾਲ ਸੰਪਰਕ ਕਰੋ ਅਤੇ ਸਿੱਧੇ ਬਾਰਡਰ ‘ਤੇ ਨਾ ਆਉਣ । ਮੰਗਲਵਾਰ ਨੂੰ ਯੂਕਰੇਨ ‘ਚ ਭਾਰੀ ਗੋਲੀਬਾਰੀ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਵਿਦਿਆਰਥੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਭਾਰਤੀ ਵਿਦਿਆਰਥੀ ਦੀ ਮੌਤ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਮਰਨ ਵਾਲੇ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ‘ਚ ਹਾਂ, ਅਸੀਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ |