ਚੰਡੀਗੜ੍ਹ 05 ਫਰਵਰੀ 2022: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਇਕ ਵਾਰ ਫਿਰ ਤੋਂ ਪੀਐੱਮ ਮੋਦੀ ‘ਤੇ ਤਿੱਖੇ ਹਮਲੇ ਕੀਤੇ | ਰਾਹੁਲ ਗਾਂਧੀ ਨੇ ਕਿਚਾ ਮੰਡੀ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਭਾਰਤ ਦੀ ਅਗਵਾਈ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਸਨ ਪਰ ਅੱਜ ਦੇ ਭਾਰਤ ਦੀ ਅਗਵਾਈ ਇਕ ਰਾਜਾ ਕਰ ਰਿਹਾ ਹੈ, ਜੋ ਸਿਰਫ਼ ਫ਼ੈਸਲੇ ਲੈਂਦੇ ਹਨ ਅਤੇ ਕਿਸੇ ਦੀ ਨਹੀਂ ਸੁਣਦੇ। ਇੱਕ ਪ੍ਰਧਾਨ ਮੰਤਰੀ ਮੋਦੀ ਨੂੰ ਸਾਰਿਆਂ ਲਈ ਕੰਮ ਕਰਨਾ ਚਾਹੀਦਾ ਹੈ, ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ। ਨਰਿੰਦਰ ਮੋਦੀ ਜੀ ਪ੍ਰਧਾਨ ਮੰਤਰੀ ਨਹੀਂ, ਇੱਕ ਰਾਜਾ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਲਗਭਗ ਇਕ ਸਾਲ ਤੱਕ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਜਾਂ ਗਰੀਬਾਂ ਲਈ ਆਪਣੇ ਦਰਵਾਜ਼ੇ ਬੰਦ ਨਹੀਂ ਕਰੇਗੀ ਅਤੇ ਉਹ ਉਨ੍ਹਾਂ ਨਾਲ ਸਾਂਝੇਦਾਰੀ ਚਾਹੁੰਦੀ ਹੈ। ਉਤਰਾਖੰਡ ਦੀ 70 ਮੈਂਬਰੀ ਵਿਧਾਨ ਸਭਾ ਲਈ 14 ਫਰਵਰੀ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।