ਚੰਡੀਗੜ੍ਹ, 11 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਦੇਸ਼ ਭਰ ਵਿੱਚ ਲਗਭਗ 1 ਲੱਖ ਕਰੋੜ ਰੁਪਏ ਦੇ 112 ਵੱਡੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਹੈ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਇਤਿਹਾਸਕ ਦਵਾਰਕਾ ਐਕਸਪ੍ਰੈਸਵੇਅ (Dwarka Expressway) ਦੇ ਹਰਿਆਣਾ ਸੈਕਸ਼ਨ ਦਾ ਵੀ ਉਦਘਾਟਨ ਕੀਤਾ ਹੈ ।
ਦਵਾਰਕਾ ਐਕਸਪ੍ਰੈਸਵੇਅ ਦਿੱਲੀ ਅਤੇ ਗੁਰੂਗ੍ਰਾਮ ਵਿਚਕਾਰ ਆਵਾਜਾਈ ਨੂੰ ਸੁਧਾਰਨ ਅਤੇ ਭੀੜ-ਭੜੱਕੇ ਨੂੰ ਘਟਾਉਣ ਵਿੱਚ ਮੱਦਦ ਕਰੇਗਾ। ਇਸ ਦੌਰਾਨ ਪੀਐਮ ਮੋਦੀ ਨੇ ਰੋਡ ਸ਼ੋਅ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਨਾਲ ਦਵਾਰਕਾ ਐਕਸਪ੍ਰੈਸ ਵੇਅ ਦਾ ਨਿਰੀਖਣ ਕੀਤਾ। ਪ੍ਰਧਾਨ ਮੰਤਰੀ ਛੇਤੀ ਹੀ ਗੁਰੂਗ੍ਰਾਮ ਵਿੱਚ ਦਵਾਰਕਾ ਐਕਸਪ੍ਰੈਸ ਵੇਅ ਦਾ ਉਦਘਾਟਨ ਕਰਨਗੇ।