ਚੰਡੀਗੜ੍ਹ, 16 ਸਤੰਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਗਾਂਧੀਨਗਰ ਦੇ ਮਹਾਤਮਾ ਮੰਦਰ ਵਿਖੇ ਚੌਥੀ ਗਲੋਬਲ ਨਵਿਆਉਣਯੋਗ ਊਰਜਾ ਨਿਵੇਸ਼ਕ ਕਾਨਫਰੰਸ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ ਹੈ । ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਹਾਜ਼ਰ ਰਹੇ ।
ਇਸ ਕਾਨਫਰੰਸ ‘ਚ ਸ਼ਾਮਲ ਹੋਣ ਲਈ ਕਈ ਹੋਰ ਸੂਬਿਆਂ ਦੇ ਮੁੱਖ ਮੰਤਰੀ ਵੀ ਗੁਜਰਾਤ ਦੇ ਗਾਂਧੀਨਗਰ ਪੁੱਜੇ। ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਗੁਜਰਾਤ ਪੁੱਜੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਵੀ ਮੁਲਾਕਾਤ ਕੀਤੀ।
ਮੱਧ ਪ੍ਰਦੇਸ਼ ਦੇ ਸੀਐਮ ਮੋਹਨ ਯਾਦਵ ਨੇ ਗਾਂਧੀਨਗਰ ‘ਚ ਕਿਹਾ ਕਿ “ਪੀਐਮ ਮੋਦੀ (PM Modi) ਦੀ ਅਗਵਾਈ ‘ਚ ਕੇਂਦਰ ਸਰਕਾਰ ਵੱਖ-ਵੱਖ ਖੇਤਰਾਂ ‘ਚ ਕੰਮ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੇ ਗੁਜਰਾਤ ਮਾਡਲ ਨੇ ਵੱਖ-ਵੱਖ ਖੇਤਰਾਂ ‘ਚ ਵਿਕਾਸ ਨੂੰ ਯਕੀਨੀ ਬਣਾਇਆ ਹੈ |