ਚੰਡੀਗੜ੍ਹ 18 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਨੋ ਮਨੀ ਫਾਰ ਟੈਰਰ’ (No Money for Terror) ਅੱਤਵਾਦ ਫੰਡਿੰਗ ਵਿਰੁੱਧ ਅੰਤਰਰਾਸ਼ਟਰੀ ਮੰਤਰੀ ਪੱਧਰੀ ਕਾਨਫਰੰਸ ਦਾ ਉਦਘਾਟਨ ਕੀਤਾ ਹੈ।ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਕਾਨਫਰੰਸ ਭਾਰਤ ਵਿੱਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਅੱਤਵਾਦ ਨੇ ਸਾਡੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਅਸੀਂ ਬਹਾਦਰੀ ਨਾਲ ਇਸ ਦਾ ਮੁਕਾਬਲਾ ਕੀਤਾ।
ਇਸ ਤੋਂ ਪਹਿਲਾਂ ਐੱਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਕਾਨਫਰੰਸ ‘ਚ ਹਿੱਸਾ ਨਹੀਂ ਲੈਣਗੇ ਅਤੇ ਚੀਨ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਗੁਪਤਾ ਨੇ ਸਪੱਸ਼ਟ ਕੀਤਾ ਕਿ ਦੇਸ਼-ਵਿਸ਼ੇਸ਼ ਚਰਚਾ ਕਾਨਫਰੰਸ ਦੇ ਏਜੰਡੇ ‘ਤੇ ਨਹੀਂ ਹੈ। ਕਾਨਫਰੰਸ ਵਿੱਚ 15 ਤੋਂ ਵੱਧ ਮੰਤਰੀਆਂ ਸਮੇਤ 73 ਦੇਸ਼ਾਂ ਦੇ ਡੈਲੀਗੇਟ, ਸਾਰੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕਰਨਗੇ, ਚਾਹੇ ਉਹ ਦਹਿਸ਼ਤ, ਧਮਕੀਆਂ ਜਾਂ ਇਸਦੇ ਫੰਡਿੰਗ ਦੇ ਸਰੋਤ ਹਨ।
ਰਾਸ਼ਟਰੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਕਿਹਾ, ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਅੱਤਵਾਦੀ ਫੰਡਿੰਗ ਲਈ ਕੀਤੀ ਜਾ ਰਹੀ ਹੈ। ਭਾਰਤ ਕੋਲ ਇਸ ਦੇ ਸਬੂਤ ਹਨ। ਦਿਨਕਰ ਗੁਪਤਾ ਨੇ ਕਿਹਾ ਦੋ ਦਿਨਾਂ ਵਿੱਚ ਗਲੋਬਲ ਅੱਤਵਾਦ, ਇਸ ਨੂੰ ਮਿਲਣ ਵਾਲੀ ਫੰਡਿੰਗ, ਅੱਤਵਾਦ ਨੂੰ ਰਸਮੀ ਅਤੇ ਗੈਰ ਰਸਮੀ ਸਮਰਥਨ, ਅੱਤਵਾਦੀ ਫੰਡਿੰਗ ਦੇ ਨਵੇਂ ਉੱਭਰ ਰਹੇ ਤਕਨੀਕੀ ਤਰੀਕਿਆਂ ਅਤੇ ਅੱਤਵਾਦ ਵਿਰੁੱਧ ਅੰਤਰਰਾਸ਼ਟਰੀ ਸਹਿਯੋਗ ‘ਤੇ ਚਰਚਾ ਹੋਵੇਗੀ।
ਕ੍ਰਿਪਟੋਕਰੰਸੀ ਨਾਲ ਅੱਤਵਾਦ ਨੂੰ ਫੰਡਿੰਗ ਅਤੇ ਭੀੜ ਫੰਡਿੰਗ ਅਤੇ ਸੋਸ਼ਲ ਮੀਡੀਆ ਦੀ ਕਮਜ਼ੋਰ ਨਿਗਰਾਨੀ ਵਰਗੇ ਵਿਸ਼ਿਆਂ ‘ਤੇ ਵੀ ਚਰਚਾ ਹੋਵੇਗੀ। ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਪਾਕਿਸਤਾਨ ਅਤੇ ਅਫਗਾਨਿਸਤਾਨ ਨੂੰ ਸੱਦਾ ਭੇਜਣ ਦੇ ਸਵਾਲ ਨੂੰ ਟਾਲ ਦਿੱਤਾ। ਇਸ ‘ਤੇ ਵਿਦੇਸ਼ ਮੰਤਰਾਲੇ ਦੇ ਸਕੱਤਰ (ਪੱਛਮੀ) ਸੰਜੇ ਵਰਮਾ ਨੇ ਸਿਰਫ਼ ਇੰਨਾ ਹੀ ਕਿਹਾ ਕਿ ਚੀਨ ਨੂੰ ਸੱਦਾ ਭੇਜਿਆ ਗਿਆ ਹੈ।
दिल्ली: प्रधानमंत्री नरेंद्र मोदी ने काउंटर-टेररिज्म फाइनेंसिंग पर तीसरे ‘नो मनी फॉर टेरर’ (NMFT) मंत्रिस्तरीय सम्मेलन में हिस्सा लिया। इस मौके पर केंद्रीय गृह मंत्री अमित शाह भी मौजूद रहे।
उन्होंने कहा, “यह अद्भुत है कि यह सम्मेलन भारत में हो रहा है।” pic.twitter.com/NOCOUIa2bz
— ANI_HindiNews (@AHindinews) November 18, 2022