ਅਰਜਨਟੀਨਾ, 05 ਜੁਲਾਈ 2025: ਅਰਜਨਟੀਨਾ ਪਹੁੰਚਣ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਭਾਰਤ ਮਾਤਾ ਕੀ ਜੈ, ਜੈ ਸ਼੍ਰੀ ਰਾਮ ਦੇ ਨਾਅਰੇ ਨਾਲ ਕੀਤਾ ਗਿਆ। ਪ੍ਰਧਾਨ ਮੰਤਰੀ ਬਿਊਨਸ ਆਇਰਸ ਦੇ ਹੋਟਲ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ ਕੀਤੀ।
ਭਾਰਤੀ ਮੂਲ ਦੇ ਅਖਿਲੇਸ਼ ਵਰਮਾ ਨੇ ਕਿਹਾ ਕਿ ਪੀਐਮ ਮੋਦੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ। ਅਸੀਂ ਉਨ੍ਹਾਂ ਨੂੰ ਅਰਜਨਟੀਨਾ ‘ਚ ਦੇਖ ਕੇ ਬਹੁਤ ਖੁਸ਼ ਹਾਂ। ਅਸੀਂ ਚਾਹੁੰਦੇ ਹਾਂ ਕਿ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਸੱਭਿਆਚਾਰਕ ਸਬੰਧ ਮਜ਼ਬੂਤ ਹੋਣ।
ਪੀਐਮ ਮੋਦੀ ਅਰਜਨਟੀਨਾ ‘ਚ ਰਾਸ਼ਟਰਪਤੀ ਜੇਵੀਅਰ ਮਾਈਲੀ ਨਾਲ ਦੁਵੱਲੀ ਮੁਲਾਕਾਤ ਕਰਨਗੇ, ਜਿਸ ‘ਚ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਵਧਾਉਣ ‘ਤੇ ਚਰਚਾ ਹੋਵੇਗੀ। ਇਨ੍ਹਾਂ ‘ਚ ਰੱਖਿਆ, ਖੇਤੀਬਾੜੀ, ਖਣਨ, ਤੇਲ ਅਤੇ ਗੈਸ, ਨਵਿਆਉਣਯੋਗ ਊਰਜਾ, ਵਪਾਰ ਅਤੇ ਨਿਵੇਸ਼ ਆਦਿ ਵਰਗੇ ਖੇਤਰ ਸ਼ਾਮਲ ਹਨ।
ਪ੍ਰਧਾਨ ਮੰਤਰੀ ਮੋਦੀ ਅਰਜਨਟੀਨਾ ਦੇ ਸੁਤੰਤਰਤਾ ਸੈਨਾਨੀ ਅਤੇ ਰਾਸ਼ਟਰੀ ਨਾਇਕ ਜਨਰਲ ਜੋਸ ਡੀ ਸੈਨ ਮਾਰਟਿਨ ਦੀ ਮੂਰਤੀ ਨੂੰ ਸ਼ਰਧਾਂਜਲੀ ਦੇਣਗੇ। ਭਾਰਤ ਨਾਲ ਵਫ਼ਦ ਪੱਧਰੀ ਗੱਲਬਾਤ ਤੋਂ ਬਾਅਦ, ਦੇਸ਼ ਦੇ ਰਾਸ਼ਟਰਪਤੀ ਮਾਈਲੀ ਪੀਐਮ ਮੋਦੀ ਦੇ ਸਨਮਾਨ ‘ਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਵੀ ਕਰਨਗੇ।
Read More: PM ਮੋਦੀ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਗਏ ਸ਼ੁਭਾਂਸ਼ੂ ਸ਼ੁਕਲਾ ਨਾਲ ਕੀਤੀ ਗੱਲਬਾਤ