Volodymyr Zelensky

PM ਮੋਦੀ ਨੇ ਯੂਕਰੇਨ-ਰੂਸ ਜੰਗ ਦੇ ਮੱਦੇਨਜਰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਕੀਤੀ ਗੱਲਬਾਤ

ਚੰਡੀਗੜ 04 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਯਾਨੀ ਮੰਗਲਵਾਰ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦੇ ਵਿਚਕਾਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Volodymyr Zelensky) ਨਾਲ ਫੋਨ ‘ਤੇ ਗੱਲਬਾਤ ਕੀਤੀ । ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਯੂਕਰੇਨ ‘ਚ ਚੱਲ ਰਹੇ ਸੰਘਰਸ਼ ‘ਤੇ ਕਾਫੀ ਦੇਰ ਤੱਕ ਚਰਚਾ ਹੋਈ। ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਜੰਗ ਖ਼ਤਮ ਕਰਨ ਦਾ ਰਸਤਾ ਲੱਭਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜ਼ੇਲੇਂਸਕੀ ਨਾਲ ਦੁਸ਼ਮਣੀ ਨੂੰ ਜਲਦੀ ਖਤਮ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਦੇ ਰਾਹ ‘ਤੇ ਚੱਲਣ ਦੀ ਜ਼ਰੂਰਤ ਨੂੰ ਦੁਹਰਾਇਆ।

ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲ ਕੀਤੀ ਸੀ। ਫਿਰ ਦੋਹਾਂ ਨੇਤਾਵਾਂ ਵਿਚਾਲੇ ਕਰੀਬ 35 ਮਿੰਟ ਤੱਕ ਗੱਲਬਾਤ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਜ਼ੇਲੇਂਸਕੀ ਦਾ ਧੰਨਵਾਦ ਕੀਤਾ।

Scroll to Top