July 4, 2024 8:20 pm
Guru Tegh Bahadur

PM ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਟਿਕਟ ਕੀਤੇ ਜਾਰੀ

ਚੰਡੀਗੜ੍ਹ 22 ਅਪ੍ਰੈਲ 2022: ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur ji)  ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲਾਲ ਕਿਲ੍ਹੇ ਦੇ ਨੇੜੇ ਗੁਰਦੁਆਰਾ ਸੀਸ ਗੰਜ ਸਾਹਿਬ ਗੁਰੂ ਤੇਗ ਬਹਾਦਰ ਦੀ ਅਮਰ ਕੁਰਬਾਨੀ ਦਾ ਪ੍ਰਤੀਕ ਹੈ। ਪੀ ਐੱਮ ਮੋਦੀ ਨੇ ਕਿਹਾ ਕਿ “ਇਹ ਪਵਿੱਤਰ ਗੁਰਦੁਆਰਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡੇ ਮਹਾਨ ਸੱਭਿਆਚਾਰ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਕਿੰਨੀ ਮਹਾਨ ਸੀ। ਉਸ ਸਮੇਂ ਦੇਸ਼ ਵਿੱਚ ਧਾਰਮਿਕ ਕੱਟੜਤਾ ਦਾ ਤੂਫ਼ਾਨ ਆਇਆ ਹੋਇਆ ਸੀ।

PM Modi issues coins and stamps

ਭਾਰਤ, ਜੋ ਧਰਮ ਨੂੰ ਦਰਸ਼ਨ, ਵਿਗਿਆਨ ਅਤੇ ਸਵੈ-ਚਿੰਤਨ ਦਾ ਵਿਸ਼ਾ ਮੰਨਦਾ ਹੈ, ਉਨ੍ਹਾਂ ਲੋਕਾਂ ਦਾ ਸਾਹਮਣਾ ਕਰ ਰਿਹਾ ਸੀ ਜਿਨ੍ਹਾਂ ਨੇ ਧਰਮ ਦੇ ਨਾਮ ‘ਤੇ ਹਿੰਸਾ ਅਤੇ ਅੱਤਿਆਚਾਰ ਕੀਤੇ ਸਨ“। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ।

PM Modi issues coins and stamps