July 7, 2024 3:45 pm
Rojgar Mela

PM ਮੋਦੀ ਵਲੋਂ ਰੁਜ਼ਗਾਰ ਮੇਲੇ ਦੀ ਸ਼ੁਰੂਆਤ, ਕਿਹਾ ਦੇਸ਼ ‘ਚ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੀ ਚਲਾਈ ਮੁਹਿੰਮ

ਚੰਡੀਗੜ੍ਹ 22 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ (Rojgar Mela) ਦਾ ਉਦਘਾਟਨ ਕੀਤਾ। ਕੇਂਦਰ ਸਰਕਾਰ ਇਸ ਮੁਹਿੰਮ ਤਹਿਤ ਅਗਲੇ 18 ਮਹੀਨਿਆਂ ਵਿੱਚ ਇਨ੍ਹਾਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰੇਗੀ। ਕੇਂਦਰ ਦੇ ਸਾਰੇ ਵਿਭਾਗ ਇਸ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਸਦੇ ਨਾਲ ਹੀ ਰੁਜ਼ਗਾਰ ਮੇਲੇ ਤਹਿਤ ਦੇਸ਼ ਭਰ ਵਿੱਚੋਂ ਚੁਣੇ ਗਏ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਨਵੇਂ ਭਰਤੀ ਕੀਤੇ ਮੁਲਾਜ਼ਮ ਵੱਖ-ਵੱਖ ਪੱਧਰਾਂ ‘ਤੇ ਕੇਂਦਰ ਸਰਕਾਰ ‘ਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੁਨਰ ਵਿਕਾਸ ਯੋਜਨਾ ਤਹਿਤ ਦੇਸ਼ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਸਿਖਲਾਈ ਦੇਣ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਤਹਿਤ ਹੁਣ ਤੱਕ ਸਕਿੱਲ ਇੰਡੀਆ ਮੁਹਿੰਮ ਦੀ ਮਦਦ ਨਾਲ 1.25 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸਾਲਾਂ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਵਿੱਚ ਇੱਕ ਕਰੋੜ ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਹਨ। ਇਸ ਵਿੱਚ ਵੀ ਵੱਡੀ ਗਿਣਤੀ ਵਿੱਚ ਸਾਡੀਆਂ ਭੈਣਾਂ ਦੀ ਹਿੱਸੇਦਾਰੀ ਹੈ।

ਪ੍ਰਧਾਨ ਮੰਤਰੀ ਨੇ ਕਿਹ ਅੱਜ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। ਸੱਤ-ਅੱਠ ਸਾਲਾਂ ਵਿੱਚ ਅਸੀਂ 10 ਤੋਂ ਨੰਬਰ 5 ਤੱਕ ਛਾਲ ਮਾਰ ਦਿੱਤੀ ਹੈ। ਅਜਿਹਾ ਇਸ ਲਈ ਸੰਭਵ ਹੋ ਰਿਹਾ ਹੈ ਕਿਉਂਕਿ ਪਿਛਲੇ 8 ਸਾਲਾਂ ‘ਚ ਅਸੀਂ ਦੇਸ਼ ਦੀ ਅਰਥਵਿਵਸਥਾ ਦੀਆਂ ਉਨ੍ਹਾਂ ਕਮੀਆਂ ਨੂੰ ਦੂਰ ਕੀਤਾ ਹੈ, ਜੋ ਰੁਕਾਵਟਾਂ ਪੈਦਾ ਕਰਦੀਆਂ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਸੰਕਲਪ ਦੀ ਪੂਰਤੀ ਲਈ ਅਸੀਂ ਆਤਮ-ਨਿਰਭਰ ਭਾਰਤ ਦੇ ਰਾਹ ‘ਤੇ ਚੱਲ ਰਹੇ ਹਾਂ। ਅੱਜ ਜੇਕਰ ਕੇਂਦਰ ਸਰਕਾਰ ਦੇ ਮਹਿਕਮਿਆਂ ਵਿੱਚ ਏਨੀ ਕਾਹਲੀ ਪਈ ਹੈ ਤਾਂ ਇਸ ਦੇ ਪਿੱਛੇ ਸੱਤ-ਅੱਠ ਸਾਲਾਂ ਦੀ ਸਖ਼ਤ ਮਿਹਨਤ ਹੈ, ਕਰਮਯੋਗੀਆਂ ਦਾ ਬਹੁਤ ਵੱਡਾ ਸੰਕਲਪ ਹੈ। ਰੋਜ਼ਗਾਰ ਮੇਲੇ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਅੱਠ ਸਾਲਾਂ ਤੋਂ ਦੇਸ਼ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀ ਜੋ ਮੁਹਿੰਮ ਚੱਲ ਰਹੀ ਹੈ, ਅੱਜ ਉਸ ਵਿੱਚ ਇੱਕ ਹੋਰ ਕੜੀ ਜੁੜ ਰਹੀ ਹੈ। ਇਹ ਨੌਕਰੀ ਮੇਲੇ ਦੀ ਕੜੀ ਹੈ।