ਦੇਸ਼, 11 ਅਕਤੂਬਰ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੇ ਕਿਸਾਨਾਂ ਲਈ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਲਗਭੱਗ 35,440 ਕਰੋੜ ਰੁਪਏ ਦੀਆਂ ਦੋ ਮੁੱਖ ਖੇਤੀਬਾੜੀ ਯੋਜਨਾਵਾਂ ਸ਼ੁਰੂ ਕੀਤੀਆਂ, ਜਿਨ੍ਹਾਂ ‘ਚ 24,000 ਕਰੋੜ ਰੁਪਏ ਦੀ ਧਨ ਧਾਨਯ ਕ੍ਰਿਸ਼ੀ ਯੋਜਨਾ ਵੀ ਸ਼ਾਮਲ ਹੈ। ਉਨ੍ਹਾਂ ਨਵੀਂ ਦਿੱਲੀ ਦੇ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਵਿਖੇ ਇੱਕ ਵਿਸ਼ੇਸ਼ ਖੇਤੀਬਾੜੀ ਯੋਜਨਾ ‘ਚ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਦਾ ਉਦੇਸ਼ 100 ਜ਼ਿਲ੍ਹਿਆਂ ‘ਚ ਖੇਤੀਬਾੜੀ ਉਤਪਾਦਨ ਵਧਾਉਣਾ, ਕਿਸਾਨਾਂ ਨੂੰ ਕਰਜ਼ਾ ਪ੍ਰਦਾਨ ਕਰਨਾ, ਸਿੰਚਾਈ ‘ਚ ਸੁਧਾਰ ਕਰਨਾ, ਫਸਲੀ ਵਿਭਿੰਨਤਾ ਅਤੇ ਫਸਲ ਪ੍ਰਬੰਧਨ ਕਰਨਾ ਹੈ। ਉਨ੍ਹਾਂ ਨੇ ਦੇਸ਼ ਨੂੰ ਦਾਲਾਂ ‘ਚ ਆਤਮਨਿਰਭਰ ਬਣਾਉਣ ਲਈ ਛੇ ਸਾਲਾ ਮਿਸ਼ਨ ਯੋਜਨਾ ਵੀ ਸ਼ੁਰੂ ਕੀਤੀ।
ਇਹ ਯੋਜਨਾ 11,440 ਕਰੋੜ ਰੁਪਏ ਦੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਲਗਭਗ 3,650 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੀ ਹੈ। 17 ਵੱਖ-ਵੱਖ ਪਸ਼ੂ ਪਾਲਣ ਪ੍ਰੋਜੈਕਟਾਂ ਲਈ ਲਗਭਗ 1,166 ਕਰੋੜ ਰੁਪਏ ਵੀ ਜਾਰੀ ਕੀਤੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਮੱਛੀ ਪਾਲਣ ਯੋਜਨਾ ਲਈ ਲਗਭਗ 693 ਕਰੋੜ ਰੁਪਏ ਨੂੰ ਵੀ ਪ੍ਰਵਾਨਗੀ ਦਿੱਤੀ। ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਲਗਭੱਗ 800 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੇਂਦਰ ਸਰਕਾਰ ਕਿਸਾਨਾਂ ‘ਚ ਕੁਦਰਤੀ ਖੇਤੀ ਨੂੰ ਪ੍ਰਸਿੱਧ ਬਣਾਉਣ ਲਈ ਇੱਕ ਯੋਜਨਾ ਵੀ ਚਲਾ ਰਹੀ ਹੈ। ਇੱਕ ਵਿਸ਼ੇਸ਼ ਖੇਤੀਬਾੜੀ ਪ੍ਰੋਗਰਾਮ ‘ਚ ਹਿੱਸਾ ਲੈਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਖੇਤਰ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਬਾਰੇ ਚਰਚਾ ਕੀਤੀ।
Read More: ਮੁੰਬਈ ‘ਚ PM ਮੋਦੀ ਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਮੁਲਾਕਾਤ, 4 ਅਹਿਮ ਮੁੱਦਿਆਂ ‘ਤੇ ਚਰਚਾ