ਚੰਡੀਗੜ੍ਹ 08 ਜੂਨ 2022: ਭਾਰਤ ਦੌਰੇ ‘ਤੇ ਆਏ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਦੋਵਾਂ ਆਗੂਆਂ ਵਿਚਾਲੇ ਇਹ ਸ਼ਿਸ਼ਟਾਚਾਰ ਮੁਲਾਕਾਤ ਸੀ। ਅਬਦੁੱਲਾਯਾਨ ਦਾ ਸਵਾਗਤ ਕਰਦੇ ਹੋਏ ਪੀਐਮ ਮੋਦੀ ਨੇ ਭਾਰਤ ਅਤੇ ਈਰਾਨ ਦੇ ਨਜ਼ਦੀਕੀ ਸਬੰਧਾਂ ਨੂੰ ਯਾਦ ਕੀਤਾ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਈਰਾਨ ਵਿਚਾਲੇ ਚੱਲ ਰਹੇ ਦੁਵੱਲੇ ਸਹਿਯੋਗ ਦੇ ਮੁੱਦੇ ‘ਤੇ ਚਰਚਾ ਕੀਤੀ।
ਪੀਐਮਓ ਦੇ ਅਨੁਸਾਰ, ਅਬਦੁੱਲਾਯਾਨ ਦਾ ਸਵਾਗਤ ਕਰਦੇ ਹੋਏ, ਮੋਦੀ ਨੇ ਭਾਰਤ ਅਤੇ ਈਰਾਨ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੇ ਸਬੰਧਾਂ ਨੂੰ ਯਾਦ ਕੀਤਾ। ਦੋਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਮੁੱਦੇ ‘ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੋਵਿਡ ਤੋਂ ਬਾਅਦ ਦੀ ਦੁਨੀਆ ਵਿਚ ਭਾਰਤ ਅਤੇ ਈਰਾਨ ਵਿਚਕਾਰ ਵਧੇਰੇ ਸੰਪਰਕ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨਾਲ ਜਲਦੀ ਮੁਲਾਕਾਤ ਕਰਨ ਦੀ ਇੱਛਾ ਜਤਾਈ ਹੈ।