PM Modi

ਬੈਂਕਾਕ ‘ਚ PM ਮੋਦੀ ਦੀ ਮੁਹੰਮਦ ਯੂਨਸ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 04 ਅਪ੍ਰੈਲ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅਤੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ (Mohammad Yunus) ਨੇ ਸ਼ੁੱਕਰਵਾਰ ਨੂੰ ਥਾਈਲੈਂਡ ਦੀ ਰਾਜਧਾਨੀ ਬੈਂਕਾਕ ‘ਚ ਮੁਲਾਕਾਤ ਕੀਤੀ। ਬੰਗਲਾਦੇਸ਼ ‘ਚ ਸ਼ੇਖ ਹਸੀਨਾ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਤੋਂ ਬਾਅਦ ਇਹ ਦੋਵਾਂ ਆਗੂਆਂ ਵਿਚਕਾਰ ਪਹਿਲੀ ਮੁਲਾਕਾਤ ਸੀ।

ਦੋਵੇਂ ਦੇਸ਼ਾਂ ਦੇ ਆਗੂ ਬਿਮਸਟੇਕ ਸੰਮੇਲਨ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ। ਦੋਵਾਂ ਆਗੂਆਂ ਵਿਚਕਾਰ ਲਗਭਗ 40 ਮਿੰਟ ਗੱਲਬਾਤ ਹੋਈ।

ਮੁਹੰਮਦ ਯੂਨਸ (Mohammad Yunus) ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ ਬਾਰੇ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਲਈ ਸਮਰਥਨ ਪ੍ਰਗਟ ਕੀਤਾ।’ ਉਨ੍ਹਾਂ ਨੇ ਪ੍ਰੋਫੈਸਰ ਯੂਨਸ ਦੀ ਭਾਰਤ ਨਾਲ ਸਕਾਰਾਤਮਕ ਸਬੰਧਾਂ ਦੀ ਇੱਛਾ ਨੂੰ ਵੀ ਰੇਖਾਂਕਿਤ ਕੀਤਾ।

ਇਸ ਮੋਕੇ ਪ੍ਰਧਾਨ ਮੰਤਰੀ ਮੋਦੀ ਨੇ ਮਾਹੌਲ ਖਰਾਬ ਕਰਨ ਵਾਲੇ ਬਿਆਨਾਂ ਤੋਂ ਬਚਣ ਦੀ ਅਪੀਲ ਕੀਤੀ। ਸਰਹੱਦ ‘ਤੇ ਸਖ਼ਤੀ ਨਾਲ ਕਾਰਵਾਈ ਕਰਕੇ, ਗੈਰ-ਕਾਨੂੰਨੀ ਘੁਸਪੈਠ ਨੂੰ ਰੋਕਿਆ ਜਾ ਸਕਦਾ ਹੈ ਅਤੇ ਸਰਹੱਦੀ ਸੁਰੱਖਿਆ ਬਣਾਈ ਰੱਖੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ‘ਚ ਹਿੰਦੂਆਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਬਾਰੇ ਵੀ ਚਿੰਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਮੋਦੀ (PM Modi) ਬਿਮਸਟੇਕ ਸੰਮੇਲਨ ‘ਚ ਸ਼ਾਮਲ ਹੋਣ ਲਈ ਥਾਈਲੈਂਡ ਦੇ ਦੌਰੇ ‘ਤੇ ਹਨ। ਸ਼ੁੱਕਰਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਮਿਆਂਮਾਰ ਦੇ ਫੌਜੀ ਸ਼ਾਸਕ ਮਿਨ ਆਂਗ ਹਲੈਂਗ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭੂਚਾਲ ਰਾਹਤ ਅਤੇ ਬਚਾਅ ਕਾਰਜਾਂ ‘ਚ ਹਰ ਸੰਭਵ ਮੱਦਦ ਦੀ ਪੇਸ਼ਕਸ਼ ਕੀਤੀ।

Read More: ਬੰਗਲਾਦੇਸ਼ ‘ਚ ਹਿੰਦੂ ਸੰਗਠਨਾਂ ਨੇ ਸਰਕਾਰ ਨੂੰ ਲਿਖੀ ਚਿੱਠੀ, ਘੱਟ ਗਿਣਤੀ ਭਾਈਚਾਰੇ ਖ਼ਿਲਾਫ 205 ਹਿੰਸਕ ਘਟਨਾਵਾਂ ਦਾ ਦਾਅਵਾ

Scroll to Top