ਦਿੱਲੀ, 05 ਨਵੰਬਰ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਪਾਨ ‘ਚ ਹਾਲ ਹੀ ‘ਚ ਹੋਈਆਂ ਏਸ਼ੀਅਨ ਪੈਰਾ ਖੇਡਾਂ ‘ਚ ਤਗਮੇ ਜਿੱਤਣ ਵਾਲੇ ਭਾਰਤੀ ਐਥਲੀਟਾਂ ਨਾਲ ਮੁਲਾਕਾਤ ਕੀਤੀ। ਇਹ ਸਮਾਗਮ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ‘ਚ ਹੋ ਰਿਹਾ ਹੈ। ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਵੀ ਪ੍ਰਧਾਨ ਮੰਤਰੀ ਨਾਲ ਇਸ ਸਮਾਗਮ ‘ਚ ਮੌਜੂਦ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ‘ਚੋਂ ਕੁਝ ਨੂੰ ਮਠਿਆਈਆਂ ਵੀ ਭੇਟ ਕੀਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਪੈਰਾ-ਐਥਲੀਟਾਂ ਨਵੀਨ ਕੁਮਾਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਕੁਝ ਸਮੇਂ ਲਈ ਗੱਲਬਾਤ ਕੀਤੀ। ਕੁਝ ਪੈਰਾ-ਐਥਲੀਟਾਂ ਨੇ ਪ੍ਰਧਾਨ ਮੰਤਰੀ ਦਾ ਆਟੋਗ੍ਰਾਫ ਪ੍ਰਾਪਤ ਕੀਤਾ, ਜਦੋਂ ਕਿ ਕੁਝ ਨੇ ਉਨ੍ਹਾਂ ਨੂੰ ਆਪਣੇ ਤਗਮੇ ਦਿਖਾਏ। ਕਈ ਐਥਲੀਟਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਪ੍ਰਧਾਨ ਮੰਤਰੀ ਮੋਦੀ ਨੇ ਐਥਲੀਟਾਂ ਨੂੰ ਉਤਸ਼ਾਹਿਤ ਵੀ ਕੀਤਾ ਅਤੇ ਉਨ੍ਹਾਂ ਦੀ ਪਿੱਠ ਥਪਥਪਾਈ ਵੀ ਕੀਤੀ।
ਭਾਰਤੀ ਐਥਲੀਟਾਂ ਨੇ ਪਿਛਲੇ ਮਹੀਨੇ ਜਾਪਾਨ ਦੇ ਆਈਚੀ-ਨਾਗੋਆ ‘ਚ ਹੋਈਆਂ ਏਸ਼ੀਅਨ ਪੈਰਾ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਨਾਲ ਦੇਸ਼ ਲਈ ਇੱਕ ਨਵਾਂ ਰਿਕਾਰਡ ਕਾਇਮ ਹੋਇਆ। ਭਾਰਤ ਦੇ ਕੁੱਲ 97 ਪੈਰਾ-ਐਥਲੀਟਾਂ ਨੇ ਮੁਕਾਬਲੇ ‘ਚ 114 ਤਗਮੇ ਜਿੱਤੇ। ਭਾਰਤੀ ਦਲ ਨੇ 30 ਸੋਨ, 35 ਚਾਂਦੀ ਅਤੇ 49 ਕਾਂਸੀ ਦੇ ਤਗਮੇ ਜਿੱਤੇ। ਇਹ ਏਸ਼ੀਆਈ ਪੈਰਾ ਖੇਡਾਂ ਦੇ ਇਤਿਹਾਸ ‘ਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਸੀ।
Read More: ਜੰਤਰ-ਮੰਤਰ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਸਖ਼ਤ, ਜਾਂਚ ਕਰੇਗੀ ਸਾਬਕਾ ਜੱਜ ਦੀ ਕਮੇਟੀ




