ਦੇਸ਼, 15 ਅਗਸਤ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਪਹਿਲੀ ਵਾਰ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦਾ ਜ਼ਿਕਰ ਕੀਤਾ। ਇਸ ‘ਤੇ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੋਹਨ ਭਾਗਵਤ (Mohan Bhagwat) ਨੂੰ ਖੁਸ਼ ਕਰਨ ਲਈ ਆਪਣੇ ਭਾਸ਼ਣ ‘ਚ RSS ਦਾ ਜ਼ਿਕਰ ਕੀਤਾ, ਕਿਉਂਕਿ ਮੋਦੀ ਹੁਣ ਪੂਰੀ ਤਰ੍ਹਾਂ ਉਨ੍ਹਾਂ ‘ਤੇ ਨਿਰਭਰ ਹਨ। ਸਤੰਬਰ ਤੋਂ ਬਾਅਦ, ਜਦੋਂ ਉਹ 75 ਸਾਲ ਦੇ ਹੋ ਜਾਣਗੇ, ਤਾਂ ਉਹ ਅਹੁਦੇ ‘ਤੇ ਬਣੇ ਰਹਿਣ ਲਈ ਮੋਹਨ ਭਾਗਵਤ ਦੀ ਮੱਦਦ ‘ਤੇ ਨਿਰਭਰ ਹਨ।
ਪ੍ਰਧਾਨ ਮੰਤਰੀ ਮੋਦੀ 17 ਸਤੰਬਰ ਨੂੰ 75 ਸਾਲ ਦੇ ਹੋ ਜਾਣਗੇ, ਕਈ ਵਿਰੋਧੀ ਆਗੂਆਂ ਨੇ 2024 ਦੀਆਂ ਚੋਣਾਂ ਤੋਂ ਪਹਿਲਾਂ ਅਤੇ ਬਾਅਦ ‘ਚ 75 ਸਾਲ ਦੇ ਹੁੰਦੇ ਹੀ ਉਨ੍ਹਾਂ ਦੀ ਸੇਵਾਮੁਕਤੀ ‘ਤੇ ਚਰਚਾ ਕੀਤੀ ਹੈ। ਮਈ 2024 ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਭਾਜਪਾ ਲੋਕ ਸਭਾ ਚੋਣਾਂ ਜਿੱਤਦੀ ਹੈ, ਤਾਂ ਮੋਦੀ ਅਗਲੇ ਸਾਲ ਤੱਕ ਹੀ ਪ੍ਰਧਾਨ ਮੰਤਰੀ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਨੇ ਖੁਦ ਇਹ ਨਿਯਮ (75 ਸਾਲ ਦੀ ਉਮਰ ‘ਚ ਸੇਵਾਮੁਕਤੀ) ਬਣਾਇਆ ਹੈ।
ਦਰਅਸਲ, 2014 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਭਾਜਪਾ ‘ਚ 75 ਸਾਲ ਤੋਂ ਵੱਧ ਉਮਰ ਦੇ ਆਗੂਆਂ ਨੂੰ ਸੇਵਾਮੁਕਤ ਕਰਨ ਦਾ ਰੁਝਾਨ ਸ਼ੁਰੂ ਹੋ ਗਿਆ ਸੀ। ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਨੇ ਆਪਣੇ ਮੰਤਰੀ ਮੰਡਲ ‘ਚ ਇਸ ਤੋਂ ਘੱਟ ਉਮਰ ਦੇ ਆਗੂਆਂ ਨੂੰ ਜਗ੍ਹਾ ਦਿੱਤੀ।
ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨੂੰ ਮਾਰਗਦਰਸ਼ਕ ਮੰਡਲ ‘ਚ ਸ਼ਾਮਲ ਕੀਤਾ ਗਿਆ ਸੀ। 2016 ‘ਚ ਜਦੋਂ ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੇ ਅਸਤੀਫਾ ਦਿੱਤਾ ਸੀ, ਉਸ ਸਮੇਂ ਉਹ ਵੀ 75 ਸਾਲ ਦੀ ਸੀ। ਉਸੇ ਸਾਲ, 76 ਸਾਲ ਦੀ ਉਮਰ ਦੀ ਨਜਮਾ ਹੇਪਤੁੱਲਾ ਨੇ ਵੀ ਮੋਦੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।
2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ 75 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਟਿਕਟ ਨਹੀਂ ਦਿੱਤੀ ਗਈ ਹੈ। ਇਹ ਪਾਰਟੀ ਦਾ ਫੈਸਲਾ ਹੈ।
Read More: ਪ੍ਰਧਾਨ ਮੰਤਰੀ ਮੋਦੀ ਵੱਲੋਂ ਲਾਲ ਕਿਲ੍ਹੇ ਦੀ ਫਸੀਲ ਤੋਂ ਕਈ ਵੱਡੇ ਐਲਾਨ, ਪੜ੍ਹੋ ਵੇਰਵੇ