Jallianwala Bagh

PM ਮੋਦੀ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

ਚੰਡੀਗੜ੍ਹ, 13 ਅਪ੍ਰੈਲ 2024: 13 ਅਪ੍ਰੈਲ 1919 ਨੂੰ ਪੰਜਾਬ ਦੇ ਜਲ੍ਹਿਆਂਵਾਲਾ ਬਾਗ਼ (Jallianwala Bagh) ਵਿੱਚ ਹੋਏ ਸਾਕੇ ਕਾਰਨ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਮੰਨਿਆ ਜਾਂਦਾ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ । ‘ਐਕਸ’ ਹੈਂਡਲ ‘ਤੇ ਜਲ੍ਹਿਆਂਵਾਲਾ ਬਾਗ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਸ਼ਹੀਦ, ਊਧਮ ਸਿੰਘ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Scroll to Top