ਚੰਡੀਗੜ੍ਹ 23 ਜਨਵਰੀ 2022: ਦੇਸ਼ ਅੱਜ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜਯੰਤੀ ਮਨਾ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹਰ ਭਾਰਤੀ ਨੂੰ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਮਾਣ ਹੈ। ਪੀਐੱਮ ਮੋਦੀ (PM Modi) ਨੇ ਲੋਕਾਂ ਨੂੰ ‘ਪਰਾਕ੍ਰਮ ਦਿਵਸ’ (Prakram Diwas) ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਸਰਕਾਰ ਨੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਬੋਸ ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ‘ (Prakram Diwas) ਦੇ ਰੂਪ ‘ਚ ਮਨਾਉਣ ਦਾ ਐਲਾਨ ਕੀਤਾ ਹੈ।
ਪੀਐੱਮ ਮੋਦੀ (PM Modi) ਨੇ ਟਵੀਟ ਕੀਤਾ,”ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ‘ਤੇ ਮਾਣ ਹੈ।” ਮੋਦੀ ਇੰਡੀਆ ਗੇਟ ‘ਚ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਸ਼ਾਮ ਨੂੰ ਉਦਘਾਟਨ ਕਰਨਗੇ।