July 5, 2024 2:23 am
Sadev Atal

PM ਨਰਿੰਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਦੀ 97ਵੀਂ ਜਯੰਤੀ ‘ਤੇ ਸ਼ਰਧਾਂਜਲੀ ਕੀਤੀ ਭੇਟ

ਚੰਡੀਗੜ੍ਹ 25 ਦਸੰਬਰ 2021: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (Atal Behari Vajpayee) ਨੂੰ ਉਨ੍ਹਾਂ ਦੀ 97ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਵਾਜਪਾਈ ਦੀ ਸਮਾਧੀ ‘ਸਦੈਵ ਅਟਲ’ (Sadaiv Atal)ਪਹੁੰਚੇ। ਇੱਥੇ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਫੁੱਲ ਭੇਟ ਕੀਤੇ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਲੋਕ ਸਭਾ ਸਪੀਕਰ ਓਮ ਬਿਰਲਾ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਪੀਯੂਸ਼ ਗੋਇਲ, ਨਿਰਮਲਾ ਸੀਤਾਰਮਨ ਅਤੇ ਹਰਦੀਪ ਸਿੰਘ ਪੁਰੀ ਨੇ ਅਟਲ ਸਮਾਧੀ ਸਥਲ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਤੋਂ ਪਹਿਲਾਂ ਮੋਦੀ  (PM Narendra Modi) ਨੇ ਟਵੀਟ ਕਰਕੇ ਕਿਹਾ ਕਿ ਸਤਿਕਾਰਯੋਗ ਅਟਲ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ ਕਿਹਾ ਕਿ ਅਸੀਂ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਭਰਪੂਰ ਸੇਵਾ ਤੋਂ ਪ੍ਰੇਰਿਤ ਹਾਂ। ਉਸਨੇ ਭਾਰਤ ਨੂੰ ਮਜ਼ਬੂਤ ​​ਅਤੇ ਵਿਕਸਤ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀਆਂ ਵਿਕਾਸ ਪਹਿਲਕਦਮੀਆਂ ਨੇ ਲੱਖਾਂ ਭਾਰਤੀਆਂ ਨੂੰ ਸਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕੀਤਾ ਹੈ।