Modi

PM ਮੋਦੀ ਨੇ ਸ਼ਿਆਮ ਸ਼ਰਨ ਨੇਗੀ ਨੂੰ ਸ਼ਰਧਾਂਜਲੀ ਕੀਤੀ ਭੇਂਟ, ਕਿਹਾ ਜਾਣ ਤੋਂ ਪਹਿਲਾਂ ਆਪਣਾ ਫ਼ਰਜ ਨਿਭਾਇਆ

ਚੰਡੀਗੜ੍ਹ 05 ਨਵੰਬਰ 2022: ਹਿਮਾਚਲ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਾਜਪਾ ਦੀ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਹਿੱਸੇ ਵਜੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਮਰਥਨ ਵਿੱਚ ਦੋ ਜਨਤਕ ਸਭਾਵਾਂ ਨੂੰ ਸੰਬੋਧਨ ਕਰਨਗੇ।

ਇਸ ਸਮੇਂ ਪ੍ਰਧਾਨ ਮੰਤਰੀ ਮੋਦੀ ਮੰਡੀ ਦੇ ਸੁੰਦਰ ਨਗਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਹਨ। ਇਸ ਤੋਂ ਬਾਅਦ ਸੋਲਨ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅੰਮ੍ਰਿਤਸਰ ਪੁੱਜੇ , ਜਿੱਥੇ ਉਨ੍ਹਾਂ ਨੇ ਬਿਆਸ ਵਿਖੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਿੰਗ ਹੋਣੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਮੈਂ ਦਿੱਲੀ ਤੋਂ ਆ ਰਿਹਾ ਸੀ ਤਾਂ ਮੈਨੂੰ ਆਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸ਼ਰਨ ਨੇਗੀ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ। ਉਨ੍ਹਾਂ ਨੇ ਦੋ ਦਿਨ ਪਹਿਲਾਂ ਪੋਸਟਲ ਬੈਲਟ ਰਾਹੀਂ ਵੀ ਵੋਟ ਪਾਈ ਸੀ। ਸ਼ਰਨ ਨੇਗੀ ਨੇ ਜਾਣ ਤੋਂ ਪਹਿਲਾਂ ਵੀ ਆਪਣੀ ਡਿਊਟੀ ਨਿਭਾਈ। ਇਹ ਗੱਲ ਦੇਸ਼ ਦੇ ਹਰ ਨਾਗਰਿਕ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਬਹੁਤ ਭਾਵੁਕ ਹਿਰਦੇ ਨਾਲ ਮੈਂ ਸ਼ਿਆਮ ਸ਼ਰਨ ਨੇਗੀ ਜੀ ਨੂੰ ਸਿਰ ਝੁਕਾ ਕੇ ਸ਼ਰਧਾਂਜਲੀ ਭੇਂਟ ਕਰਦਾ ਹਾਂ।

Scroll to Top