PM Modi

PM ਮੋਦੀ ਪਹਿਲੇ ਭਾਰਤ-ਮੱਧ ਏਸ਼ੀਆ ਸੰਮੇਲਨ ਦੀ ਕਰਨਗੇ ਮੇਜ਼ਬਾਨੀ

ਚੰਡੀਗੜ੍ਹ 19 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 27 ਜਨਵਰੀ ਨੂੰ ਡਿਜੀਟਲ ਤੌਰ ‘ਤੇ ਪਹਿਲੇ ਭਾਰਤ-ਮੱਧ ਏਸ਼ੀਆ ਸੰਮੇਲਨ (digital India-Central Asia Summit) ਹੋਣਾ ਹੈ, ਜਿਸਦੀ ਪੀਐੱਮ ਮੋਦੀ ਮੇਜ਼ਬਾਨੀ ਕਰਨਗੇ।ਸੀਡੀ ਜਾਣਕਾਰੀ ਵਿਦੇਸ਼ ਮੰਤਰਾਲੇ ਦੁਆਰਾ ਦਿੱਤੀ ਗਈ ਹੈ । ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਇਸ ਸੰਮੇਲਨ ‘ਚ ਹਿੱਸਾ ਲੈਣਗੇ। ਬਿਆਨ ‘ਚ ਕਿਹਾ ਗਿਆ ਹੈ ਕਿ ਭਾਰਤ ਅਤੇ ਮੱਧ ਏਸ਼ੀਆਈ ਦੇਸ਼ਾਂ ਵਿਚਾਲੇ ਚੋਟੀ ਦੇ ਨੇਤਾਵਾਂ ਦੇ ਪੱਧਰ ‘ਤੇ ਇਸ ਤਰ੍ਹਾਂ ਦੀ ਇਹ ਪਹਿਲੀ ਵਾਰਤਾ ਹੋਵੇਗੀ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਹਿਲਾ ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਮੱਧ ਏਸ਼ੀਆਈ ਦੇਸ਼ਾਂ ਨਾਲ ਭਾਰਤ ਦੇ ਵਧਦੇ ਸੰਪਰਕ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 2015 ਵਿੱਚ ਮੱਧ ਏਸ਼ੀਆਈ ਦੇਸ਼ਾਂ ਦੀ ਆਪਣੀ ਪਹਿਲੀ ਇਤਿਹਾਸਕ ਯਾਤਰਾ ਕੀਤੀ ਸੀ। ਇਸ ਤੋਂ ਬਾਅਦ ਦੁਵੱਲੇ ਅਤੇ ਬਹੁਪੱਖੀ ਮੰਚਾਂ ‘ਤੇ ਗੱਲਬਾਤ ਹੋਈ। ਬਿਆਨ ਮੁਤਾਬਕ ਵਿਦੇਸ਼ ਮੰਤਰੀਆਂ ਦੇ ਪੱਧਰ ‘ਤੇ ਭਾਰਤ-ਕੇਂਦਰੀ ਏਸ਼ੀਆ ਵਾਰਤਾ ਪਿਛਲੇ ਸਾਲ 18-21 ਦਸੰਬਰ ਨੂੰ ਨਵੀਂ ਦਿੱਲੀ ‘ਚ ਹੋਈ ਸੀ, ਜਿਸ ਨੇ ਭਾਰਤ ਅਤੇ ਮੱਧ ਏਸ਼ੀਆਈ ਦੇਸ਼ਾਂ ਦੇ ਸਬੰਧਾਂ ਨੂੰ ਹੁਲਾਰਾ ਦਿੱਤਾ ਸੀ।

ਇਸ ਤੋਂ ਪਹਿਲਾਂ, 10 ਨਵੰਬਰ, 2021 ਨੂੰ, ਅਫਗਾਨਿਸਤਾਨ ਦੇ ਸੰਦਰਭ ਵਿੱਚ ਖੇਤਰੀ ਸੁਰੱਖਿਆ ਸੰਵਾਦ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮੱਧ ਏਸ਼ੀਆਈ ਦੇਸ਼ਾਂ ਦੀਆਂ ਰਾਸ਼ਟਰੀ ਸੁਰੱਖਿਆ ਪਰਿਸ਼ਦਾਂ ਦੇ ਸਕੱਤਰਾਂ ਨੇ ਹਿੱਸਾ ਲਿਆ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅਤੇ ਮੱਧ ਏਸ਼ੀਆਈ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਚੁੱਕੇ ਜਾਣ ਵਾਲੇ ਕਦਮਾਂ ‘ਤੇ ਪਹਿਲੇ ਭਾਰਤ-ਮੱਧ ਏਸ਼ੀਆ ਸੰਮੇਲਨ ‘ਚ ਚਰਚਾ ਹੋਣ ਦੀ ਸੰਭਾਵਨਾ ਹੈ।

Scroll to Top