ਚੰਡੀਗੜ੍ਹ 5 ਜਨਵਰੀ 2022: ਫਿਰੋਜ਼ਪੁਰ ‘ਚ ਰੈਲੀ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਵੱਡੀ ਢਿੱਲ ਕਾਰਨ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਦੀ ਸੰਭਾਵਨਾ ਵਧ ਗਈ ਹੈ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਬਠਿੰਡਾ ਹਵਾਈ ਅੱਡੇ ‘ਤੇ, ਪ੍ਰਧਾਨ ਮੰਤਰੀ (PM Modi) ਨੇ ਕਿਹਾ ਕਿ “ਆਪਣੇ ਸੀਐਮ ਦਾ ਧੰਨਵਾਦ ਕਰਦਾ ਹਾਂ , ਕਿ ਮੈ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਵਾਪਸ ਪਰਤ ਪਾਇਆ” । ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਦੇ ਐੱਸਐੱਸਪੀਜ਼ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਟਵੀਟ ਕਰਕੇ ਪੰਜਾਬ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।