Site icon TheUnmute.com

PM ਮੋਦੀ ਵੱਲੋਂ 20 ਹਜ਼ਾਰ ਕਰੋੜ ਰੁਪਏ ਦੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ

PM Modi

ਚੰਡੀਗੜ੍ਹ, 05 ਅਕਤੂਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਲਗਭੱਗ 9.4 ਕਰੋੜ ਕਿਸਾਨਾਂ ਦੇ ਖਾਤਿਆਂ ‘ਚ 20,000 ਕਰੋੜ ਰੁਪਏ ਦੀ ‘ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ’ (Pradhan Mantri-Kisan Samman Nidhi) ਦੀ 18ਵੀਂ ਕਿਸ਼ਤ ਵੀ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ।

ਇਸ ਤੋਂ ਪਹਿਲਾਂ ਪੀਐਮ ਮੋਦੀ (PM Modi) ਮਹਾਰਾਸ਼ਟਰ ਦੇ ਵਾਸ਼ਿਮ ਪਹੁੰਚੇ। ਇੱਥੇ ਉਨ੍ਹਾਂ ਨੇ ਜਗਦੰਬਾ ਮਾਤਾ ਮੰਦਿਰ, ਪੋਹਰਾਦੇਵੀ ਵਿਖੇ ਦਰਸ਼ਨ ਅਤੇ ਪੂਜਾ ਕੀਤੀ। ਉਨ੍ਹਾਂ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮਰਾਓ ਮਹਾਰਾਜ ਦੀਆਂ ਸਮਾਧਾਂ ’ਤੇ ਵੀ ਸ਼ਰਧਾਂਜਲੀ ਭੇਟ ਕੀਤੀ।

ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਫਿਰ ਬੰਜਾਰਾ ਭਾਈਚਾਰੇ ਦੀ ਅਮੀਰ ਵਿਰਾਸਤ ਦਾ ਜਸ਼ਨ ਮਨਾਉਂਦੇ ਹੋਏ ਬੰਜਾਰਾ ਹੈਰੀਟੇਜ ਮਿਊਜ਼ੀਅਮ ਦਾ ਉਦਘਾਟਨ ਕੀਤਾ ਹੈ । ਫਿਰ ਉਨ੍ਹਾਂ ਨੇ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਤ ਲਗਭਗ 23,300 ਕਰੋੜ ਰੁਪਏ ਦੀਆਂ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ।

ਇਸ ਤੋਂ ਬਾਅਦ ਪੀਐਮ ਮੋਦੀ ਸ਼ਾਮ ਕਰੀਬ 4 ਵਜੇ ਠਾਣੇ ‘ਚ 32,800 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਮੁੱਖ ਮੰਤਰੀ ਮਾਝੀ ਲੜਕੀ ਬਹਿਨ ਯੋਜਨਾ ਦੇ ਲਾਭਪਾਤਰੀਆਂ ਦਾ ਸਨਮਾਨ ਵੀ ਕਰਨਗੇ।

Exit mobile version