2 ਸਤੰਬਰ 2025: ਜਿਵੇ ਕਿ ਸਭ ਨੂੰ ਹੀ ਪਤਾ ਹੈ ਕਿ ਪੰਜਾਬ ਦੇ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਤੇ ਇਸ ਮੁਸੀਬਤ ਦੀ ਘੜੀ ਦੇ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਨੂੰ ਮਦਦ ਦੀ ਗੁਹਾਰ ਲਗਾਈ ਹੈ| ਉਥੇ ਹੀ ਬੀਤੀ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant maan) ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਤਬਾਹੀ ਦੇ ਮੱਦੇਨਜ਼ਰ, ਸਰਕਾਰ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਤੁਰੰਤ ਮਦਦ ਮਿਲ ਸਕੇ।
ਨਵੰਬਰ 20, 2025 5:24 ਪੂਃ ਦੁਃ




