13 ਅਗਸਤ 2026: ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ (SUKHBIR SINGH BADAL) ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਫ਼ੋਨ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਮਹਾਰਾਸ਼ਟਰ ਦੇ ਨਡੀਆਡ ਵਿੱਚ ਇੱਕ ਗੁਰਦੁਆਰੇ ‘ਤੇ ਹੋਏ ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਜ਼ਖਮੀ ਹੋ ਗਏ ਸਨ। ਉਨ੍ਹਾਂ ਦੇ ਹੱਥ ਵਿੱਚ ਸੱਟ ਲੱਗੀ ਸੀ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ। ਹਮਲੇ ਦੀ ਖ਼ਬਰ ਤੋਂ ਬਾਅਦ, ਰਾਜਨੀਤਿਕ ਨੇਤਾਵਾਂ ਨੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੀ ਹਾਲਤ ਬਾਰੇ ਹੋਰ ਜਾਣਕਾਰੀ ਦੀ ਫਿਲਹਾਲ ਉਡੀਕ ਹੈ।
Read More: ਭਾਜਪਾ ਆਗੂ ਆਰਪੀ ਸਿੰਘ ਵੱਲੋਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ




