PM ਮੋਦੀ ਨੇ ਪੁਤਿਨ ਤੇ ਜ਼ੇਲੇਨਸਕੀ ਕੀਤੀ ਗੱਲਬਾਤ, ਦੋਵੇਂ ਦੇਸ਼ਾਂ ਨੂੰ ਯੁੱਧ ਖ਼ਤਮ ਕਰਨ ਲਈ ਗੱਲਬਾਤ ਕਰਨ ‘ਤੇ ਦਿੱਤਾ ਜ਼ੋਰ

PM Modi

ਚੰਡੀਗੜ੍ਹ, 20 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਫੋਨ ਕਰਕੇ ਚੋਣਾਂ ਜਿੱਤਣ ‘ਤੇ ਵਧਾਈ ਦਿੱਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਰੂਸ-ਯੂਕਰੇਨ ਯੁੱਧ ‘ਤੇ ਚਰਚਾ ਕੀਤੀ। ਜੰਗ ‘ਤੇ ਭਾਰਤ ਦੇ ਸਟੈਂਡ ਨੂੰ ਦੁਹਰਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਮੁੱਦੇ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਤੁਰੰਤ ਬਾਅਦ ਪੀਐਮ ਮੋਦੀ (PM Modi) ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੂੰ ਵੀ ਫ਼ੋਨ ਕੀਤਾ। ਉਨ੍ਹਾਂ ਯੂਕਰੇਨ ਦੇ ਰਾਸ਼ਟਰਪਤੀ ਨੂੰ ਗੱਲਬਾਤ ਰਾਹੀਂ ਜੰਗ ਦਾ ਹੱਲ ਲੱਭਣ ਲਈ ਵੀ ਕਿਹਾ। ਫੋਨ ਕਾਲ ਤੋਂ ਬਾਅਦ ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਅਤੇ ਕਿਹਾ- ਭਾਰਤ-ਯੂਕਰੇਨ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ‘ਤੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਚੰਗੀ ਚਰਚਾ ਹੋਈ। ਭਾਰਤ ਨੇ ਹਮੇਸ਼ਾ ਸ਼ਾਂਤੀ ਅਤੇ ਜੰਗ ਦੇ ਛੇਤੀ ਅੰਤ ਦਾ ਸਮਰਥਨ ਕੀਤਾ ਹੈ। ਅਸੀਂ ਹਮੇਸ਼ਾ ਮਾਨਵਤਾਵਾਦੀ ਸਹਾਇਤਾ ਜਾਰੀ ਰੱਖਾਂਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।