ਦਿੱਲੀ, 12 ਮਈ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦਾ ਸਥਿਤੀ ਵਿਚਾਲੇ ਅੱਜ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਇੱਕ ਹਫ਼ਤੇ ‘ਚ ਵਾਪਰੇ ਸਾਰੇ ਘਟਨਾਕ੍ਰਮ (Operation Sindoor) ਬਾਰੇ ਗੱਲਬਾਤ ਕਰ ਸਕਦੇ ਹਨ।
ਜਿਕਰਯੋਗ ਹੈ ਕਿ 7 ਮਈ ਨੂੰ ਆਪ੍ਰੇਸ਼ਨ ਸਿੰਦੂਰ (Operation Sindoor) ਸ਼ੁਰੂ ਹੋਣ ਤੋਂ ਬਾਅਦ, ਪਾਕਿਸਤਾਨੀ ਗੋਲਾਬਾਰੀ ‘ਚ 5 ਫੌਜ ਅਤੇ 2 ਬੀਐਸਐਫ ਜਵਾਨ ਸ਼ਹੀਦ ਹੋ ਚੁੱਕੇ ਹਨ ਅਤੇ 60 ਜ਼ਖਮੀ ਹੋ ਗਏ ਹਨ। ਇਸ ਤੋਂ ਇਲਾਵਾ 27 ਆਮ ਨਾਗਰਿਕਾਂ ਦੀ ਵੀ ਜਾਨ ਗਈ ਹੈ।
ਦਰਅਸਲ, ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸ਼ਨੀਵਾਰ ਸ਼ਾਮ 5 ਵਜੇ ਲਾਗੂ ਹੋ ਗਈ। ਹਾਲਾਂਕਿ, ਪਾਕਿਸਤਾਨ ਨੇ ਇਸਨੂੰ ਲਾਗੂ ਕਰਨ ਤੋਂ ਸਿਰਫ਼ 3 ਘੰਟੇ ਬਾਅਦ ਹੀ ਤੋੜ ਦਿੱਤਾ ਸੀ। ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ, ਰਾਜਸਥਾਨ ਅਤੇ ਪੰਜਾਬ ‘ਚ 15 ਥਾਵਾਂ ‘ਤੇ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਹਵਾਈ ਰੱਖਿਆ ਨੇ ਨਾਕਾਮ ਕਰ ਦਿੱਤਾ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਸ਼ਾਮ ਨੂੰ ਦਾਅਵਾ ਕੀਤਾ ਸੀ ਕਿ ਅਮਰੀਕਾ ਦੀ ਵਿਚੋਲਗੀ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ ਸਨ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਵੀ ਜੰਗਬੰਦੀ ਦੀ ਪੁਸ਼ਟੀ ਕੀਤੀ।
Read More: ਪਾਕਿਸਤਾਨੀ ਫੌਜ ਨੇ ਅੱ.ਤ.ਵਾ.ਦੀ.ਆਂ ਨਾਲ ਖੜ੍ਹਨਾ ਉਚਿਤ ਸਮਝਿਆ: ਡੀਜੀ ਏਕੇ ਭਾਰਤੀ