PM Modi

PM ਮੋਦੀ ਪੰਜਾਬ ਚੋਣਾਂ ਮੱਦੇਨਜਰ ਕੱਲ੍ਹ 8 ਫਰਵਰੀ ਤੋਂ ਕਰਨਗੇ ਵਰਚੁਅਲ ਰੈਲੀ

ਚੰਡੀਗੜ੍ਹ 07 ਫਰਵਰੀ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੀ ਖ਼ਾਸ ਰਣਨੀਤੀ ਤਿਆਰ ਕੀਤੀ ਹੈ। ਇਸ ਚੱਲਦੇ 8 ਫਰਵਰੀ ਤੋਂ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦਾ ਇਹ ਪ੍ਰਚਾਰ ਵਰਚੁਅਲ ਹੋਵੇਗਾ। ਇਸ ਦੌਰਾਨ ਚੰਡੀਗੜ੍ਹ ਭਾਜਪਾ ਦਫ਼ਤਰ ਅਨੁਸਾਰ ਕੋਰੋਨਾ ਪਾਬੰਦੀਆਂ ਕਾਰਨ ਪ੍ਰਧਾਨ ਮੰਤਰੀ ਪੰਜਾਬ ‘ਚ ਵਰਚੁਅਲ ਰੈਲੀਆਂ ਕਰਨਗੇ |

ਪੀ.ਐੱਮ. ਮੋਦੀ (PM Modi) 8 ਫਰਵਰੀ ਨੂੰ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਪਾਰਟੀ ਵਲੋਂ ਪ੍ਰਧਾਨ ਮੰਤਰੀਆਂ ਦੀਆਂ ਅਜਿਹੀਆਂ 6 ਰੈਲੀਆਂ ਕਰਵਾਈਆਂ ਜਾਣਗੀਆਂ। ਉੱਥੇ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਆਉਣਗੇ। ਨੱਢਾ 12 ਅਤੇ 17 ਫਰਵਰੀ ਨੂੰ ਪੰਜਾਬ ਆਉਣਗੇ। ਦੱਸਣਯੋਗ ਹੈ ਕਿ ਪੰਜਾਬ ‘ਚ 20 ਫ਼ਰਵਰੀ ਨੂੰ ਵੋਟਾਂ ਪੈਣਗੀਆਂ। ਉੱਥੇ ਹੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

 

 

 

Scroll to Top