Site icon TheUnmute.com

PM ਮੋਦੀ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਕਰਨਗੇ ਉਦਘਾਟਨ

Biplobi Bharat Gallery

ਚੰਡੀਗੜ੍ਹ 22 ਮਾਰਚ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਆਜ਼ਾਦੀ ਸੰਘਰਸ਼ ‘ਚ ਕ੍ਰਾਂਤੀਕਾਰੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਬਿਪਲੋਬੀ ਭਾਰਤ ਗੈਲਰੀ (Biplobi Bharat Gallery) ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਜਾਰੀ ਇਕ ਬਿਆਨ ‘ਚ ਕਿਹਾ ਕਿ ਇਸ ਨਵੀਂ ਗੈਲਰੀ ਦਾ ਉਦੇਸ਼ 1947 ‘ਚ ਭਾਰਤ ਦੀ ਆਜ਼ਾਦੀ ਦੀ ਅਗਵਾਈ ਕਰਨ ਵਾਲੀਆਂ ਘਟਨਾਵਾਂ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਪ੍ਰਦਾਨ ਕਰਨਾ ਹੈ ਅਤੇ ਕ੍ਰਾਂਤੀਕਾਰੀਆਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਨਾ ਹੈ।

ਸ਼ਹੀਦੀ ਦਿਵਸ ਦੇ ਮੌਕੇ ‘ਤੇ ਪੀਐੱਮ ਮੋਦੀ 23 ਮਾਰਚ ਨੂੰ ਸ਼ਾਮ 6 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ਵਿਖੇ ਬਿਪਲੋਬੀ ਭਾਰਤ ਗੈਲਰੀ (Biplobi Bharat Gallery) ਦਾ ਉਦਘਾਟਨ ਕਰਨਗੇ। ਜਿਕਰਯੋਗ ਹੈ ਕਿ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਮ ਰਾਜਗੁਰੂ ਨੂੰ ਸ਼ਰਧਾਂਜਲੀ ਦੇਣ ਲਈ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਤਿੰਨ ਨੌਜਵਾਨ ਆਜ਼ਾਦੀ ਘੁਲਾਟੀਆਂ ਨੂੰ 23 ਮਾਰਚ 1931 ਨੂੰ ਲਾਹੌਰ ਸੈਂਟਰਲ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ। ਇਸਦੇ ਨਾਲ ਹੀ ਬਿਆਨ ‘ਚ ਕਿਹਾ ਗਿਆ ਹੈ ਕਿ ਗੈਲਰੀ ‘ਚ ਇਨਕਲਾਬੀ ਲਹਿਰ ਦੇ ਜਨਮ, ਇਨਕਲਾਬੀ ਆਗੂਆਂ ਦੁਆਰਾ ਮਹੱਤਵਪੂਰਨ ਐਸੋਸੀਏਸ਼ਨਾਂ ਦਾ ਗਠਨ, ਲਹਿਰ ਦਾ ਪ੍ਰਸਾਰ, ਭਾਰਤੀ ਰਾਸ਼ਟਰੀ ਸੈਨਾ ਦਾ ਗਠਨ, ਜਲ ਸੈਨਾ ਦੇ ਵਿਦਰੋਹ ਵਿੱਚ ਯੋਗਦਾਨ ਨੂੰ ਦਰਸਾਇਆ ਗਿਆ ਹੈ

 

Exit mobile version