Site icon TheUnmute.com

PM ਮੋਦੀ ਥੋੜ੍ਹੀ ਦੇਰ ‘ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕਰਨਗੇ ਮੁਲਾਕਾਤ

PM Modi

ਚੰਡੀਗੜ੍ਹ 6 ਜਨਵਰੀ 2022: ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਵੱਡੀ ਕੁਤਾਹੀ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਪੀਐਮ ਮੋਦੀ (PM Modi) ਇਸ ਮੁੱਦੇ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨਾਲ ਮੁਲਾਕਾਤ ਕਰਨਗੇ। ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਨਾਲ ਖੇਡਣ ਲਈ ਚੰਨੀ ਸਰਕਾਰ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ।

ਭਾਜਪਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਭਾਜਪਾ ਇਸ ਨੂੰ ਸਾਜ਼ਿਸ਼ ਦਾ ਹਿੱਸਾ ਦੱਸ ਰਹੀ ਹੈ। ਦੱਸ ਦੇਈਏ ਕਿ ਪੀਐਮ ਮੋਦੀ ਬੁੱਧਵਾਰ ਨੂੰ ਫਿਰੋਜ਼ਪੁਰ ਰੈਲੀ ਕਰਨ ਪਹੁੰਚੇ ਸਨ, ਪਰ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੇ ਰਸਤੇ ਬਾਰੇ ਪਹਿਲਾਂ ਹੀ ਪਤਾ ਲੱਗ ਗਿਆ ਅਤੇ ਉਨ੍ਹਾਂ ਨੂੰ ਫਲਾਈਓਵਰ ਤੱਕ ਕਰੀਬ 20 ਮਿੰਟ ਤੱਕ ਰੋਕ ਦਿੱਤਾ ਗਿਆ।

Exit mobile version