Site icon TheUnmute.com

ਪੰਜਾਬ ਚੋਣਾਂ ਮੱਦੇਨਜਰ PM ਮੋਦੀ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਆਉਣਗੇ ਜਲੰਧਰ

Punjab

ਚੰਡੀਗੜ੍ਹ 08 ਫਰਵਰੀ 2022: ਪੰਜਾਬ (Punjab)  ਵਿਧਾਨ ਸਭਾ ਚੋਂਣਾ 2022 ਲਈ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ | ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ ਤਿਉਂ-ਤਿਉਂ ਪੰਜਾਬ (Punjab) ਦਾ ਚੋਣ ਮਾਹੌਲ ਭਖ਼ਦਾ ਜਾ ਰਿਹਾ ਹੈ। ਇਸ ਸਮੇਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਜਲੰਧਰ ਆਉਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਇਸ ਦੌਰੇ ਦੌਰਾਨ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਸੁਰੱਖਿਆ ’ਚ ਹੋਈ ਕੁਤਾਹੀ ਕਾਰਨ 5 ਫਰਵਰੀ ਨੂੰ ਫ਼ਿਰੋਜ਼ਪੁਰ ’ਚ ਭਾਜਪਾ ਦੀ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਹੀ ਵਾਪਸ ਪਰਤ ਗਏ ਸਨ।

Exit mobile version