ਚੰਡੀਗੜ੍ਹ 05 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ, ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਿੱਘਾ ਸਵਾਗਤ ਕੀਤਾ, ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਡੇਰਾ ਬਿਆਸ ਪਹੁੰਚ ਕੇ ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕਰਨਗੇ ਅਤੇ ਇਸਤੋਂ ਬਾਅਦ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ ਜਿਥੇ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ।