Site icon TheUnmute.com

ਰਾਸ਼ਟਰਮੰਡਲ ਖੇਡਾਂ ‘ਚ ਤਮਗਾ ਜੇਤੂ ਖਿਡਾਰੀਆਂ ਨੂੰ PM ਮੋਦੀ ਭਲਕੇ ਕਰਨਗੇ ਸੰਬੋਧਨ

Commonwealth Games

ਚੰਡੀਗੜ੍ਹ 12 ਅਗਸਤ 2022: ਇੰਗਲੈਂਡ ਦੇ ਬਰਮਿੰਘਮ ਵਿੱਚ ਹਾਲ ਹੀ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 61 ਤਮਗੇ ਜਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ਨੀਵਾਰ ਨੂੰ ਸਵੇਰੇ 11 ਵਜੇ ਇਨ੍ਹਾਂ ਖੇਡਾਂ ਦੇ ਸਾਰੇ ਤਮਗਾ ਜੇਤੂ ਖਿਡਾਰੀਆਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਸੰਬੋਧਨ ਕਰਨਗੇ।

ਜਦੋਂ ਇੰਗਲੈਂਡ ਵਿੱਚ ਇਹ ਖੇਡਾਂ ਚੱਲ ਰਹੀਆਂ ਸਨ ਤਾਂ ਪ੍ਰਧਾਨ ਮੰਤਰੀ ਮੋਦੀ ਟਵਿੱਟਰ ਰਾਹੀਂ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦੇ ਸਨ ਅਤੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਸਨ। ਇਸ ਤੋਂ ਪਹਿਲਾਂ ਜਦੋਂ ਭਾਰਤੀ ਦਲ ਟੋਕੀਓ ਓਲੰਪਿਕ ਤੋਂ ਵਾਪਸ ਪਰਤਿਆ ਤਾਂ ਨਰਿੰਦਰ ਮੋਦੀ ਨੇ ਵੀ ਤਮਗਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

Exit mobile version