Site icon TheUnmute.com

PM ਮੋਦੀ ਰਾਸ਼ਟਰੀ ਮਹਿਲਾ ਕਮਿਸ਼ਨ ਸਥਾਪਨਾ ਦਿਵਸ ‘ਤੇ ਦੇਸ਼ ਨੂੰ ਕਰਨਗੇ ਸੰਬੋਧਨ

National Women's Commission Foundation Day

ਚੰਡੀਗੜ੍ਹ 30 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਰਾਸ਼ਟਰੀ ਮਹਿਲਾ ਕਮਿਸ਼ਨ (National Commission for Women) ਦੇ 30ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਦੇਸ਼ ਦੀਆਂ ਔਰਤਾਂ ਨੂੰ ਸੰਬੋਧਨ ਕਰਨਗੇ। ਪੀਐੱਮ ਮੋਦੀ ਇਸ ਪ੍ਰੋਗਰਾਮ ਨਾਲ ਵਰਚੁਅਲ ਮਾਧਿਅਮ ਰਾਹੀਂ ਜੁੜਨਗੇ । ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ 4:30 ਵਜੇ ਪ੍ਰਧਾਨ ਮੰਤਰੀ ਦਾ ਸੰਬੋਧਨ ਹੋਵੇਗਾ। ਪ੍ਰੋਗਰਾਮ ਦਾ ਵਿਸ਼ਾ ‘ਸ਼ੀ ਦਾ ਚੇਂਜ ਮੇਕਰ’ (She The Change Maker) ਹੈ। ਇਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ।

Exit mobile version