PM Modi

PM ਮੋਦੀ ਆਉਣਗੇ ਪੰਜਾਬ, ਪੰਜਾਬੀਆਂ ਨੂੰ ਦੇਣਗੇ ਤੋਹਫ਼ਾ

18 ਜੁਲਾਈ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (narrinder modi) ਜਲਦੀ ਹੀ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਪੰਜਾਬ ਆਉਣਗੇ। ਉਨ੍ਹਾਂ ਦਾ ਦੌਰਾ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਹੋ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ 27 ਜੁਲਾਈ ਨੂੰ ਪੰਜਾਬੀਆਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੀਐਮ ਮੋਦੀ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰ ਸਕਦੇ ਹਨ, ਜਿਸ ਤੋਂ ਬਾਅਦ ਇਹ ਹਵਾਈ ਅੱਡਾ ਆਮ ਯਾਤਰੀ ਜਹਾਜ਼ਾਂ ਦੀ ਆਵਾਜਾਈ ਲਈ ਖੋਲ੍ਹਿਆ ਜਾ ਸਕਦਾ ਹੈ।

ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਭਾਰਤ ਦੇ ਮੈਨਚੇਸਟਰ ਮੰਨੇ ਜਾਣ ਵਾਲੇ ਲੁਧਿਆਣਾ ਦੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ, ਜਦੋਂ ਕਿ ਪੰਜਾਬ ਦੇ ਲੋਕਾਂ ਨੂੰ ਦੂਰ-ਦੁਰਾਡੇ ਦੇ ਹਵਾਈ ਅੱਡਿਆਂ ‘ਤੇ ਨਹੀਂ ਜਾਣਾ ਪਵੇਗਾ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਮੋਦੀ ਆਪਣੀ ਫੇਰੀ ਦੌਰਾਨ ਸਿਰਫ਼ ਹਲਵਾਰਾ ਆਉਣਗੇ ਜਾਂ ਕਿਤੇ ਹੋਰ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੀਐਮ ਮੋਦੀ ਹਲਵਾਰਾ ਹਵਾਈ ਅੱਡੇ ਦਾ ਆਨਲਾਈਨ ਉਦਘਾਟਨ ਕਰ ਸਕਦੇ ਹਨ।

Read More:  PM ਮੋਦੀ ਕੈਨੇਡਾ ਤੋਂ ਕਰੋਸ਼ੀਆ ਲਈ ਹੋਏ ਰਵਾਨਾ, ਦੌਰੇ ਦਾ ਆਖਰੀ ਪੜਾਅ

Scroll to Top