Wayanad

PM ਮੋਦੀ ਵੱਲੋਂ ਵਾਇਨਾਡ ਦੇ ਖੇਤਰਾਂ ਦਾ ਹਵਾਈ ਸਰਵੇਖਣ, ਰਾਹਤ ਕੈਂਪਾਂ ਦਾ ਕਰਨਗੇ ਦੌਰਾ

ਚੰਡੀਗੜ੍ਹ, 10 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਰਲ ਦੇ ਵਾਇਨਾਡ (Wayanad) ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਜ਼ਮੀਨ ਖਿਸਕਣ ਦੀਆਂ ਘਟਵਨਾਵਾਂ ਤੋਂ ਪ੍ਰਭਾਵਿਤ ਵਾਇਨਾਡ ਦੇ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਹੈ । ਪ੍ਰਧਾਨ ਮੰਤਰੀ ਨੇ ਜ਼ਮੀਨ ਖਿਸਕਣ ਦੇ ਹਵਾਈ ਸਰਵੇਖਣ ਦੌਰਾਨ, ਪ੍ਰਧਾਨ ਮੰਤਰੀ ਨੇ ਜ਼ਮੀਨ ਖਿਸਕਣ ਦੇ ਕਾਰਨਾਂ ਬਾਰੇ ਪੁੱਛਿਆ ਅਤੇ ਜ਼ਮੀਨ ਖਿਸਕਣ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਪੁੰਚੀਰੀਮੱਤਮ, ਮੁੰਡਕਈ ਅਤੇ ਚੂਰਲਮਾਲਾ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੀ ਵਿਜਯਨ ਵੀ ਮੌਜੂਦ ਸਨ।

ਇਸਦੇ ਨਾਲ ਹੀ ਪ੍ਰਧਾਨ ਮੰਤਰੀ ਰਾਹਤ ਕੈਂਪਾਂ ਦਾ ਵੀ ਦੌਰਾ ਕਰਨਗੇ ਅਤੇ ਉੱਥੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ । ਇਸ ਤੋਂ ਬਾਅਦ ਪੀਐਮ ਮੋਦੀ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਨਗੇ | ਵਾਇਨਾਡ (Wayanad) ਦਾ ਜ਼ਿਲ੍ਹਾ ਪ੍ਰਸ਼ਾਸਨ ਪ੍ਰਭਾਵਿਤ ਖੇਤਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਦੂਜੀ ਜਗ੍ਹਾ ਤਬਦੀਲ ਕਰਨ ਲਈ ਕਦਮ ਚੁੱਕ ਰਿਹਾ ਹੈ |

Scroll to Top