July 2, 2024 8:09 pm
Prime Minister Narendra Modi

PM ਮੋਦੀ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ, ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)ਦੇ ਅੱਜ ਪੰਜਾਬ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਪ੍ਰਧਾਨ ਮੰਤਰੀ ਅੱਜ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhabha Cancer Hospital) ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ | ਇਸਦੇ ਨਾਲ ਹੀ ਹਰਿਆਣਾ ਦੇ ਫਰੀਦਾਬਾਦ ‘ਚ 2400 ਬਿਸਤਰਿਆਂ ਵਾਲੇ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ |

ਕੇਂਦਰ ਸਰਕਾਰ ਵਲੋਂ ਇਸ ਨੂੰ 660 ਕਰੋੜ ਦੀ ਲਾਗਤ ਤਿਆਰ ਕੀਤਾ ਜਾਵੇਗਾ । ਭਾਭਾ ਕੈਂਸਰ ਹਸਪਤਾਲ ਕੈਂਸਰ ਨਾਲ ਜੂਝ ਰਹੇ ਪੰਜਾਬ ਦੇ ਨਾਲ ਹੋਰ ਇਲਾਕਿਆਂ ਲਈ ਵੀ ਇਕ ਵਰਦਾਨ ਸਾਬਤ ਹੋਵੇਗਾ । ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਦਾ ਕੈਂਸਰ ਦਾ ਇਲਾਜ ਕੀਤਾ ਜਾਵੇਗਾ |