TheUnmute.com

PM ਮੋਦੀ ਅੱਜ ਰਾਤ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਟੋਕੀਓ ਹੋਣਗੇ ਰਵਾਨਾ

ਚੰਡੀਗੜ੍ਹ 26 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਲਕੇ ਯਾਨੀ 27 ਸਤੰਬਰ ਨੂੰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ (Shinzo Abe) ਦੀਆਂ ਸਰਕਾਰੀ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਜਾਪਾਨ ਲਈ ਰਵਾਨਾ ਹੋਣਗੇ।

ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਦੱਸਿਆ ਕਿ ਕਰੀਬ 12 ਤੋਂ 16 ਘੰਟੇ ਦੀ ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਅਤੇ ਦੁਵੱਲੀ ਬੈਠਕ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ ਵਿੱਚ 20 ਤੋਂ ਵੱਧ ਰਾਜਾਂ ਅਤੇ ਸਰਕਾਰਾਂ ਦੇ ਮੁਖੀਆਂ ਸਮੇਤ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Prime Minister Narendra Modi

Exit mobile version