ਚੰਡੀਗੜ੍ਹ, 18 ਅਕਤੂਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਮੁੜ ਰੂਸ ਦੌਰੇ ‘ਤੇ ਜਾਣਗੇ | ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੂੰ 22ਵੇਂ ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣ ਲਈ ਰੂਸ (Russia) ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦਾ ਦਿੱਤਾ ਹੈ | ਪ੍ਰਧਾਨ ਮੰਤਰੀ ਮੋਦੀ 22-23 ਅਕਤੂਬਰ ਨੂੰ ਰੂਸ ਜਾਣਗੇ।
ਇਸ ਵਾਰ ਬ੍ਰਿਕਸ ਸੰਮੇਲਨ ਰੂਸ ਦੇ ਕਜ਼ਾਨ ‘ਚ ਹੋਵੇਗਾ। ਇਸ ਦੌਰੇ ਦੌਰਾਨ ਪੀਐਮ ਮੋਦੀ ਬ੍ਰਿਕਸ ਮੈਂਬਰ ਦੇਸ਼ਾਂ ਨਾਲ ਦੁਵੱਲੀ ਬੈਠਕ ਕਰ ਸਕਦੇ ਹਨ। ਪੀਐਮ ਮੋਦੀ ਇਸ ਤੋਂ ਪਹਿਲਾਂ ਜੁਲਾਈ ‘ਚ ਵੀ ਰੂਸ ਦਾ ਦੌਰਾ ਕਰ ਚੁੱਕੇ ਹਨ। ਪੀਐਮ ਮੋਦੀ 8 ਜੁਲਾਈ ਨੂੰ ਰੂਸ ਗਏ ਸਨ। ਇਸ ਦੌਰਾਨ ਪੀਐਮ ਮੋਦੀ ਨੇ ਪੁਤਿਨ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਵਪਾਰ ਅਤੇ ਰੱਖਿਆ ਸੌਦਿਆਂ ਸਮੇਤ ਦੁਵੱਲੇ ਸਬੰਧਾਂ ਦੇ ਸਮੁੱਚੇ ਪਹਿਲੂਆਂ ‘ਤੇ ਚਰਚਾ ਕੀਤੀ ਗਈ ਸੀ । ਇਸ ਤੋਂ ਇਲਾਵਾ ਪੀਐਮ ਮੋਦੀ ਅਤੇ ਰਾਸ਼ਟਰਪਤੀ ਪੁਤਿਨ ਵਿਚਾਲੇ ਰੂਸ-ਯੂਕਰੇਨ ਯੁੱਧ ‘ਤੇ ਵੀ ਚਰਚਾ ਹੋਈ।
ਜਿਕਰਯੋਗ ਹੈ ਕਿ ਫਰਵਰੀ 2022 ‘ਚ ਮਾਸਕੋ ਵੱਲੋਂ ਯੂਕਰੇਨ ਉੱਤੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ (PM Modi) ਦੀ ਇਹ ਪਹਿਲੀ ਰੂਸ ਯਾਤਰਾ ਸੀ। ਸਿਰਫ਼ ਇੱਕ ਮਹੀਨੇ ਬਾਅਦ ਉਹ ਯੂਕਰੇਨ ਗਏ ਸਨ | ਪੋਲੈਂਡ ਦੀ ਯਾਤਰਾ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਯੂਕਰੇਨ ਪਹੁੰਚਣ ਲਈ ਰੇਲਗੱਡੀ ਦੁਆਰਾ 10 ਘੰਟੇ ਦਾ ਸਫ਼ਰ ਕੀਤਾ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ ਸੀ ।