ਚੰਡੀਗੜ੍ਹ, 30 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ (Hoshiarpur) ਵਿੱਚ ਕੀਤੀ ਜਾ ਰਹੀ ਹੈ । ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੇ ਪ੍ਰਚਾਰ (election campaign) ਦਾ ਅੱਜ ਵੀਰਵਾਰ (30 ਮਈ) ਆਖਰੀ ਦਿਨ ਹੈ | ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਘਰਵਾਲੀ ਅਨੀਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਹੈ।
ਇਸ ਤੋਂ ਪਹਿਲਾਂ ਮੋਦੀ ਪੰਜਾਬ ਦੇ ਪਟਿਆਲਾ, ਜਲੰਧਰ ਅਤੇ ਗੁਰਦਾਸਪੁਰ ਵਿੱਚ ਰੈਲੀਆਂ ਕਰ ਚੁੱਕੇ ਹਨ। ਇਸ ਰੈਲੀ ਤੋਂ ਬਾਅਦ ਉਹ ਕੰਨਿਆਕੁਮਾਰੀ ਲਈ ਮੈਡੀਟੇਸ਼ਨ ਲਈ ਰਵਾਨਾ ਹੋਣਗੇ। ਇੱਥੇ ਉਹ ਰਾਕ ਮੈਮੋਰੀਅਲ ਦਾ ਦੌਰਾ ਕਰਨਗੇ ਅਤੇ ਸਿਮਰਨ ਕਰਨਗੇ।